Monday, October 19, 2026
Home Hoshiarpur ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਕੈਂਪਸ ਵਿਖੇ ਸ਼ਾਰਟ ਟਰਮ ਕੰਪਿਊਟਰ ਕੋਰਸਾਂ...

ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਕੈਂਪਸ ਵਿਖੇ ਸ਼ਾਰਟ ਟਰਮ ਕੰਪਿਊਟਰ ਕੋਰਸਾਂ ਲਈ ਦਾਖਲਾ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਹੁਸ਼ਿਆਰਪੁਰ ਕੈਂਪਸ ਵਿਚ ਰੈਗੂਲਰ ਡਿਪਲੋਮਾ/ਡਿਗਰੀ ਤੋਂ ਇਲਾਵਾ ਸ਼ਾਰਟ ਟਰਮ ਕੰਪਿਊਟਰ ਕੋਰਸ ਵੀ ਕਰਵਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀਰ ਦਿੰਦਿਆਂ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ ਘੱਟ ਤੋਂ ਘੱਟ ਯੋਗਤਾ 10ਵੀਂ/12ਵੀਂ ਪਾਸ ਹੋਣੀ ਚਾਹੀਦੀ ਹੈ।  ਸ਼ਾਰਟ ਟਰਮ ਕੰਪਿਊਟਰ ਕੋਰਸਾਂ ਦਾ ਸਮਾਂ 3 ਮਹੀਨੇ ਦਾ ਹੋਵੇਗਾ।ਇਸ ਵਿਚ 75 ਫੀਸਦੀ ਜ਼ਿਲ੍ਹੇ ਦੇ ਸਾਬਕਾ ਸੈਨਿਕ ਅਤੇ ਇਨ੍ਹਾਂ ਤੋਂ ਇਲਾਵਾ 25 ਫੀਸਦੀ ਬਾਕੀ ਰਿਜ਼ਰਵ ਕੈਟੇਗਰੀ (ਐਸ.ਸੀ/ ਐਸ. ਟੀ/ਬੀ ਸੀ) ਅਤੇ ਹੋਰ ਗਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਦਾਖਲਾ ਲੈ ਸਕਦੇ ਹਨ। ਉਨ੍ਹਾਂ ਨਵੇਂ ਕੋਰਸ ਚਲਾਉਣ ਦਾ ਕਾਰਨ ਦੱਸਦਿਆਂ ਕਿਹਾ ਕਿ ਅਕਸਰ ਇਹ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਵਿਦਿਆਰਥੀ ਜਾਂ ਤਾਂ ਡਿਗਰੀਆਂ ਵੀ ਕਰ ਚੁੱਕੇ ਹੁੰਦੇ ਹਨ ਅਤੇ ਜਾਂ ਕਰ ਰਹੇ ਹੁੰਦੇ ਹਨ, ਪਰ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੇ ਕੰਮਾਂ ਵਿਚ ਮਾਹਿਰ ਨਹੀਂ ਹੁੰਦੇ, ਜਿਵੇਂ ਕਿ ਕੋਈ ਵੀ ਰਿਪੋਰਟ ਤਿਆਰ ਕਰਨਾ, ਕੋਈ ਬੇਨਤੀ ਪੱਤਰ ਲਿਖਣਾ ਜਾਂ ਪ੍ਰਿੰਟ ਕਰਨਾ, ਸਰਕਾਰੀ ਪੋਰਟਲ ‘ਤੇ ਆਪਣਾ ਵੇਰਵਾ ਦਾਖਿਲ ਕਰਨਾ, ਜਿਵੇਂ ਆਧਾਰ ਕਾਰਡ, ਪੈਨ ਕਾਰਡ, ਜਾਂ ਰਿਟਰਨਾਂ ਭਰਨ ਲਈ ਯੋਗ ਹੋਣਾ ਆਦਿ।

Advertisements

ਇਨ੍ਹਾਂ ਸਾਰੇ ਕੰਮਾਂ ਵਿਚ ਅਕੈਡਮਿਕ/ਪ੍ਰੋਫੈਸ਼ਨਲ ਡਿਗਰੀ ਕਰਨ ਦੇ ਬਾਵਜੂਦ ਵੀ ਜ਼ਿਆਦਾਤਰ ਵਿਦਿਆਰਥੀ ਸਹੀ ਸਾਬਿਤ ਨਹੀਂ ਹੁੰਦੇ, ਜਦ ਕਿ ਇਹ ਕੰਮ ਤਾਂ ਰੋਜਾਨਾ ਜਿੰਦਗੀ ਦਾ ਨਿਰਵਾਹ ਕਰਨ ਲਈ ਜ਼ਰੂਰੀ ਹਨ । ਇਨ੍ਹਾਂ ਕਮੀਆਂ ਨੂੰ ਦੇਖਦੇ ਹੋਏ ਇਹ  ਕੋਰਸ ਖਾਸ ਤੌਰ ‘ਤੇ ਡਿਜਾਇਨ ਕੀਤੇ ਗਏ ਹਨ, ਜਿਸ ਵਿਚ ਵਿਦਿਆਰਥੀਆਂ ਨੂੰ ਐਮ.ਐਸ ਵਰਡ, ਐਮ.ਐਸ ਐਕਸਲ, ਐਮ.ਐਸ ਪਾਵਰਪੁਆਇੰਟ, ਪ੍ਰੋਗਰੈਮਿੰਗ ਇੰਨ ਜਾਵਾ, ਪ੍ਰੋਗਰੈਮਿੰਗ ਇੰਨ ਸੀ ਪਲੱਸ ਪਲੱਸ, ਐਚ ਟੀ ਐਮ ਐਲ, ਪ੍ਰਿਟਿੰਗ, ਸਕੈਨਿੰਗ, ਈ—ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਾਈ ਜਾਵੇਗੀ। ਇੱਥੇ ਵਿਦਿਆਰਥੀਆਂ ਲਈ ਲਿਖਤੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ‘ਤੇ ਖਾਸ ਧਿਆਨ ਦਿੱਤਾ ਜਾਂਦਾ ਹੈ। ਕੋਰਸ ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਆਈ.ਐਸ.ਓ ਤੋਂ ਪ੍ਰਮਾਣਿਤ ਸਰਟੀਫਿਕੇਟ ਵੀ ਦਿੱਤਾ ਜਾਂਦਾ ਹੈ, ਤਾਂ ਜੋ ਉਹ ਕਿਸੀ ਵੀ ਸਰਕਾਰੀ ਨੋਕਰੀ ਦੀ ਮੁੱਢਲੀ ਲੋੜ(120 ਘੰਟੇ ਦੀ ਪੜ੍ਹਾਈ) ਨੂੰ ਪੂਰਾ ਕਰਕੇ ਆਪਣੇ ਪੈਰ੍ਹਾਂ ਤੇ ਖੜੇ ਹੋ ਕੇ ਆਪਣੀ ਜ਼ਿੰਦਗੀ ਦਾ ਨਿਰਵਾਹ ਚੰਗੇ ਢੰਗੇ ਨਾਲ ਕਰ ਸਕਣ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਦਾਖਲੇ ਸਬੰਧੀ ਜਾਣਕਾਰੀ ਦਫ਼ਤਰ ਵਿਜ਼ਟ ਕਰਕੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਲਈ ਜਾ ਸਕਦੀ ਹੈ । ਵਧੇਰੇ ਜਾਣਕਾਰੀ ਲਈ ਫੋਨ ਨੰਬਰ 98157-05178, 01882-246812 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here