Wednesday, October 28, 2026
Home Latest ਬੈਂਕਾਂ ਅਧੀਨ ਆਉਂਦੇ ਪੈਂਡਿੰਗ ਸਰਫਾਸੀ ਕੇਸਾਂ ਦਾ 31 ਜੁਲਾਈ ਤੋਂ ਪਹਿਲਾ ਕੀਤਾ...

ਬੈਂਕਾਂ ਅਧੀਨ ਆਉਂਦੇ ਪੈਂਡਿੰਗ ਸਰਫਾਸੀ ਕੇਸਾਂ ਦਾ 31 ਜੁਲਾਈ ਤੋਂ ਪਹਿਲਾ ਕੀਤਾ ਜਾਵੇ ਨਿਪਟਾਰਾ: ਡਿਪਟੀ ਕਮਿਸ਼ਨਰ

ਫਾਜਿਲਕਾ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ ਫਾਜਿਲਕਾ ਰਾਕੇਸ਼ ਕੁਮਾਰ ਪੋਪਲੀ ਨੇ ਡਿਊਟੀ ਮੈਜਿਸਟਰੇਟ-ਕਮ-ਤਹਿਸੀਲਦਾਰ/ਨਾਇਬ ਤਹਿਸੀਲਦਾਰ, ਪੁਲਿਸ ਤੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਬੈਂਕਾਂ ਅਧੀਨ ਆਉਂਦੇ ਪੈਂਡਿੰਗ ਸਰਫਾਸੀ ਕੇਸਾਂ ਦਾ 31 ਜੁਲਾਈ ਤੋਂ ਪਹਿਲਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੀ ਸੁਰੱਖਿਆ ਅਤੇ ਕਾਰਜਪ੍ਰਣਾਲੀ ਦਾ ਜਾਇਜ਼ਾ ਵੀ ਲਿਆ।

Advertisements

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਿੰਗ ਮਸਲਿਆਂ ਨੂੰ ਪੈਂਡਿੰਗ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਬੈਂਕਾ ਅਧੀਨ ਆਉਂਦੇ ਸਰਫਾਸੀ ਪੈਂਡਿੰਗ ਕੇਸਾਂ ਨੂੰ ਜਲਦੀ ਤੋਂ ਜਲਦੀ ਨਿਪਟਾਇਆ ਜਾਵੇ ਅਤੇ ਇਸ ਦੀ ਰਿਪੋਰਟ ਦਿੱਤੀ ਜਾਵੇਗ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਕੁੱਝ ਨੁਕਸ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਲੀਡ ਬੈਂਕ ਮੈਨੇਜਰ ਮਨੀਸ਼ ਸਮੇਤ ਵੱਖ-ਵੱਖ ਬੈਂਕਾਂ ਅਤੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here