Saturday, October 24, 2026
Home Hoshiarpur ਨਗਰ ਨਿਗਮ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਾਂਝੇ ਤੌਰ ਤੇ ਸਿੰਗਲ...

ਨਗਰ ਨਿਗਮ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਾਂਝੇ ਤੌਰ ਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਮੁਹਿੰਮ ਆਰੰਭੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਮੁੱਖ ਰਖਦੇ ਹੋਏ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਾਂਝੇ ਤੌਰ ‘ਤੇ ਸੁਪਰਡੈਂਟ ਸੁਆਮੀ ਸਿੰਘ, ਸੁਪਰਡੈਂਟ ਕੁਲਵਿੰਦਰ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ੳ. ਵਿਰੇਸ਼ ਉਹਰੀ ਦੀ ਅਗਵਾਈ ਹੇਠ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਵਿਕਰੀ ਕਰਨ ਵਾਲੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

Advertisements

ਮੌਕੇ ‘ਤੇ ਸਿੰਗਲ ਯੂਜ਼ ਪਲਾਸਟਿਕ ਕਰਨ ਵਾਲੇ ਦੁਕਾਨਦਾਰਾਂ ਦਾ ਸਾਮਾਨ ਜ਼ਬਤ ਕੀਤਾ ਗਿਆ ਅਤੇ ਉਨ੍ਹਾਂ ਦੇ ਚਲਾਨ ਵੀ ਕੱਟੇ ਗਏ। ਹੁਣ ਤੱਕ ਸਿੰਗਲ ਯੂਜ਼ ਪਲਾਸਟਿਕ ਵਰਤੋਂ ਕਰਨ ਵਾਲੇ ਵਿਕਰੇਤਾ ਦੇ 14 ਚਲਾਨ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇੱਕ ਵਾਰ ਫਿਰ ਅਪੀਲ ਕੀਤੀ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ।

LEAVE A REPLY

Please enter your comment!
Please enter your name here