Monday, October 26, 2026
Home Hoshiarpur ਸਰਕਾਰੀ ਸਕੂਲ ਨਾਰੂ ਨੰਗਲ ਵਿਖੇ ਸਿੱਖਿਆ ਸਪਤਾਹ ਮਨਾਇਆ ਗਿਆ

ਸਰਕਾਰੀ ਸਕੂਲ ਨਾਰੂ ਨੰਗਲ ਵਿਖੇ ਸਿੱਖਿਆ ਸਪਤਾਹ ਮਨਾਇਆ ਗਿਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੈਸ਼ਨਲ ਐਜੂਕੇਸ਼ਨ ਪਾਲਸੀ 2020 ਦੀ ਚੌਥੀ ਵਰੇਗੰਡ ਦੇ ਮੌਕੇ ਤੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ। ਜਿਸ ਦੇ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਵਿੱਚ ਵੀ ਸਾਰੇ ਵਿਸ਼ਿਆਂ ਦੇ ਟੀਚਿੰਗ ਲਰਨਿੰਗ ਮਟੀਰੀਅਲ ਦੀ ਪ੍ਰਦਰਸ਼ਨੀ ਲਗਾਈ ਗਈ। ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਨੇ ਦੱਸਿਆ ਕਿ ਬੱਚਾ ਜੋ ਦੇਖ ਕੇ ਸਿੱਖਦਾ ਹੈ ਉਸ ਨੂੰ ਕਦੇ ਨਹੀਂ ਭੁੱਲਦਾ। ਉਹਨਾਂ ਨੇ ਕਿਹਾ ਕਿ ਟੀਚਿੰਗ ਲਰਨਿੰਗ ਮਟੀਰੀਅਲ ਜਮਾਤ ਦੇ ਸਾਰੇ ਵਿਦਿਆਰਥੀਆਂ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ ਅਤੇ ਵਿਸ਼ੇ ਨੂੰ ਰੋਚਕ ਬਣਾਉਂਦੇ ਹਨ। ਇਸ ਸਪਤਾਹ ਦੌਰਾਨ ਵਿਭਾਗ ਵੱਲੋਂ ਦਿੱਤੇ ਹੋਏ ਸ਼ਡਿਊਲ ਅਨੁਸਾਰ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਤੇ ਸਮੂਹ ਸਟਾਫ ਹਾਜ਼ਰ ਸੀ।

Advertisements

LEAVE A REPLY

Please enter your comment!
Please enter your name here