Monday, October 12, 2026
Home Latest ਤੇਜ਼ ਰਫਤਾਰ ਕਾਰ ਨੇ ਸਕੂਟਰੀ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ...

ਤੇਜ਼ ਰਫਤਾਰ ਕਾਰ ਨੇ ਸਕੂਟਰੀ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ 

ਮੁਕੇਰੀਆ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੁਕੇਰੀਆ ਸੜਕ ਹਾਦਸੇ ਦੌਰਾਨ ਇੱਕ ਸਕੂਟਰੀ ਸਵਾਰ ਮਹਿਲਾ ਦੀ ਮੌਤ ਹੋ ਗਈ ਹੈ, ਜਦਕਿ ਉਸਦਾ ਪਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਮੌਕੇ ਤੇ ਪੁਲਿਸ ਵੱਲੋਂ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਐਚਸੀ ਕਰਨੈਲ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਤੇ ਉਸਦੀ ਪਤਨੀ ਸੁਸ਼ੀਲ ਕੁਮਾਰੀ ਦੋਵੇ ਸਕੂਟਰੀ ਤੇ ਸਵਾਰ ਹੋ ਕੇ ਮੁਕੇਰੀਆ ਜਾ ਰਹੇ ਹਨ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਚਿੱਟੇ ਰੰਗ ਦੀ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇ ਪਤੀ ਪਤਨੀ ਸੜਕ ਤੇ ਡਿੱਗ ਗਏ ਅਤੇ ਕਾਰ ਸੜਕ ਦੇ ਕਿਨਾਰੇ ਸਫੇਦੇ ਦਰੱਖਤ ਨਾਲ ਟਕਰਾ ਗਈ।

Advertisements

ਗੰਭੀਰ ਜ਼ਖਮੀ ਹੋਏ ਪਤੀ-ਪਤਨੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਦੋਵਾਂ ਦੀ ਹਾਲਤ ਨਾਜੁਕ ਹੋਣ ਕਾਰਨ ਉਹਨਾਂ ਨੂੰ ਜਲੰਧਰ ਰੈਫਰ ਕਰ ਦਿੱਤਾ, ਸੁਸ਼ੀਲ ਕੁਮਾਰੀ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਕਰ ਦਿੱਤੀ।

LEAVE A REPLY

Please enter your comment!
Please enter your name here