Monday, October 19, 2026
Home Punjab ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਫਾਜਿਲਕਾ (ਦ ਸਟੈਲਰ ਨਿਊਜ਼)। ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਯੁਵਕ ਅਗਨੀਵੀਰ ਫੌਜ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ।ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋਣਾ ਹੈ ।
ਉਨ੍ਹਾਂ ਦੱਸਿਆ ਕਿ ਫਾਜਿਲਕਾ, ਫ਼ਰੀਦਕੋਟ, ਫਿਰੋਜ਼ਪੁਰ, ਅਤੇ ਸ੍ਰੀ ਮੁਕਤਸਰ ਸਾਹਿਬ ਜਿਲ੍ਹਿਆਂ ਦੇ ਯੁਵਕਾਂ ਲਈ ਫਿਜੀਕਲ ਟੈਸਟ ਦੀ ਟ੍ਰੇਨਿੰਗ ਮਿਤੀ 01 ਜੁਲਾਈ 2024 ਤੋ ਸ਼ੁਰੂ ਹੋ ਰਹੀ ਹੈ । ਉਹਨਾਂ ਕਿਹਾ ਕਿ ਜੋ ਯੁਵਕ ਲਿਖਤੀ ਪੇਪਰ ਵਿੱਚੋਂ ਪਾਸ ਹੋ ਚੁੱਕੇ ਹਨ, ਉਹ ਫਿਜੀਕਲ ਦੀ ਤਿਆਰੀ ਲਈ ਸਵੇਰੇ 08.00 ਵਜੇ ਤੋਂ 11.30 ਵਜੇ ਤੱਕ ( ਸੋਮਵਾਰ ਤੋਂ ਸੁੱਕਰਵਾਰ ਤੱਕ ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।

Advertisements

ਉਨ੍ਹਾਂ ਦੱਸਿਆ ਕਿ ਇਸ ਵਾਰ ਅਗਨੀਵੀਰ ਦੀ ਭਰਤੀ ਫਿਰੋਜ਼ਪੁਰ ਵਿਖੇ ਨਹੀਂ ਹੋ ਰਹੀ। ਇਹ ਭਰਤੀ ਇਸ ਵਾਰ ਸੀ-ਪਾਈਟ ਕੈਂਪ, ਹਕੁਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਹੋ ਰਹੀ ਹੈ । ਇਸ ਦਾ ਲਾਭ ਉਠਾਉਣ ਲਈ ਸਾਰੇ ਹੀ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਦੀ ਕ੍ਰਿਪਾਲਤਾ ਕਰਨ । ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
 
ਉਨ੍ਹਾਂ ਦੱਸਿਆ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 88728-02046 ਅਤੇ 78891-75575 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ 

LEAVE A REPLY

Please enter your comment!
Please enter your name here