Tuesday, October 20, 2026
Home Hoshiarpur ਸੀ-ਪਾਈਟ ਵਿਖੇ ਆਰਮੀ, ਨੀਮ ਫ਼ੌਜੀ ਬਲਾਂ ਤੇ ਪੰਜਾਬ ਪੁਲਿਸ ਦੀ ਭਰਤੀ ਲਈ...

ਸੀ-ਪਾਈਟ ਵਿਖੇ ਆਰਮੀ, ਨੀਮ ਫ਼ੌਜੀ ਬਲਾਂ ਤੇ ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੀ-ਪਾਈਟ ਕੈਂਪ ਕਪੂਰਥਲਾ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜਲੰਧਰ ਦੇ ਨੌਜਵਾਨਾਂ ਲਈ ਆਰਮੀ ਵਿਚ ਅਗਨੀਵੀਰ ਦੀ ਭਰਤੀ ਲਈ ਫਿਜ਼ੀਕਲ ਦੀ ਟ੍ਰੇਨਿੰਗ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਚੁੱਕੇ ਹਨ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ। ਉਨ੍ਰਾਂ ਕਿਹਾ ਕਿ ਜਿਹੜੇ ਨੌਜਵਾਨ ਪੰਜਾਬ ਪੁਲਿਸ, ਸੀ.ਆਰ.ਪੀ.ਐਫ/ਬੀ.ਐਸ.ਐਫ ਦੀ ਭਰਤੀ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਵੀ ਸੀ-ਪਾਈਟ ਕੈਂਪ, ਥੇਹ ਕਾਂਜਲਾ ਵਿਖੇ ਆ ਕੇ ਤਿਆਰੀ ਕਰ ਸਕਦੇ ਹਨ।

Advertisements

ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਲਈ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਜਿਵੇਂ ਕਿ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਆਨਲਾਈਨ ਰਜਿਸਟ੍ਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਟ੍ਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527, 69002-00733 ਅਤੇ 99143-69376 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here