Monday, October 19, 2026
Home Hoshiarpur ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ 2 ਗੁੱਟਾਂ ਵਿਚਕਾਰ ਖੂਨੀ ਝੜਪ, 1 ਕੈਦੀ...

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ 2 ਗੁੱਟਾਂ ਵਿਚਕਾਰ ਖੂਨੀ ਝੜਪ, 1 ਕੈਦੀ ਜ਼ਖ਼ਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਤੋਂ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਜੇਲ੍ਹ ਅੰਦਰ 2 ਗੁੱਟਾਂ ਵਿਚਕਾਰ ਖੂਨੀ ਝੜਪ ਹੋ ਗਈ। ਜੇਲ੍ਹ ਅੰਦਰ ਹੋਈ ਇਸ ਖੂਨੀ ਝੜਪ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਨੌਜਵਾਨ ਦੀ ਪਹਿਚਾਣ ਗੁਰਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵੱਜੋਂ ਹੋਈ ਹੈ।

Advertisements

ਇਸ ਝੜਪ ਦੌਰਾਨ ਗੁਰਜਿੰਦਰ ਗੰਭੀਰ ਜ਼ਖਮੀ ਹੋਇਆ ਹੈ ਤੇ ਉਸਦੀ ਅੱਖ ਹੇਠਾਂ ਅਤੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਪੀੜਤ ਦੇ ਦੱਸਿਆ ਕਿ ਉਸਦੇ ਸਿਰ ਉੱਤੇ ਰਾਡ ਨਾਲ ਵਾਰ ਕੀਤੇ ਗਏ ਸਨ। ਹਾਲਾਂਕਿ ਜਦੋਂ ਜੇਲ੍ਹ ਮੁਲਾਜ਼ਮਾਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਸਿਵਲ ਹਸਪਤਾਲ ਦੀ ਡਾਕਟਰ ਦਾ ਕਹਿਣਾ ਹੈ ਕਿ ਮਰੀਜ਼ ਦਾ ਇਲਾਜ ਕਰਕੇ ਉਸਨੂੰ ਦੁਬਾਰਾ ਜੇਲ੍ਹ ਭੇਜ ਦਿੱਤਾ ਗਿਆ ਹੈ ਤੇ ਉਸਦੀ ਅੱਖਾਂ ਹੇਠਾਂ ਅਤੇ ਸਿਰ ਵਿੱਚ ਕਈ ਟਾਂਕੇ ਲੱਗੇ ਹਨ। ਫਿਲਹਾਲ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here