
ਰਾਏਕੋਟ (ਦ ਸਟੈਲਰ ਨਿਊਜ਼)। ਰਾਏਕੋਟ ਦੇ ਪਿੰਡ ਬਸਰਾਵਾਂ ਤੋਂ ਇਕ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਇਕ ਪ੍ਰਵਾਸੀ ਮਜ਼ਦੂਰ ਵਲੋਂ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਕੰਵਲਜੀਤ ਸਿੰਘ ਉਰਫ਼ ਬਿੱਲੂ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਬਸਰਾਵਾਂ ਬੀਤੀ ਰਾਤ ਕਰੀਬ 8:30 ਵਜੇ ਆਪਣੇ ਖ਼ੇਤਾਂ ਨੇੜੇ ਸਥਿਤ ਇਕ ਮੋਟਰ ਤੇ ਗਿਆ ਸੀ, ਜਿੱਥੇ ਉਸ ਨੂੰ ਇਕ ਪ੍ਰਵਾਸੀ ਮਜ਼ਦੂਰ ਸੰਤੋਸ਼ ਵਾਸੀ ਬਿਹਾਰ ਵਲੋਂ ਕਤਲ ਬੇਹਰਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਕਤਲ ਵਿੱਚ ਪਿੰਡ ਦੇ ਇਕ ਹੋਰ ਵਿਅਕਤੀ ਦੇ ਵੀ ਸ਼ਾਮਿਲ ਹੋਣ ਦੀ ਖਬਰ ਹੈ। ਘਟਨਾ ਤੋਂ ਬਾਅਦ ਦੋਨੋਂ ਆਰੋਪੀ ਮੌਕੇ ਤੋਂ ਫ਼ਰਾਰ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ ਅਤੇ ਜਾਂਚ ਜਾਰੀ ਹੈ।













