
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਕਾਰਗਿਲ ਵਿਜੇ ਦਿਵਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵਲੋਂ ਸ਼ਨੀਵਾਰ ਸਵੇਰੇ ਜਲੋਖਾਨਾ ਚੌਕ ਸਥਿਤ ਸ਼ਹੀਦ ਸਮਾਰਕ ਤੇ ਕਾਰਗਿਲ ਦੇ ਸ਼ਹੀਦ ਡਿਪਟੀ ਕਮਾਂਡੈਂਟ ਸ਼ਹੀਦ ਮਹਿੰਦਰ ਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ।ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ, ਬਜਰੰਗ ਦਲ ਦੇ ਜ਼ਿਲ੍ਹਾ ਇੰਚਾਰਜ ਬਾਵਾ ਪੰਡਿਤ, ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਅਤੇ ਸ਼ਹਿਰੀ ਪ੍ਰਧਾਨ ਮੋਹਿਤ ਜੱਸਲ ਦੀ ਅਗਵਾਈ ਹੇਠ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਵਿੱਚ 1999 ਵਿੱਚ ਕਾਰਗਿਲ ਜੰਗ ਵਿੱਚ ਆਪਣੀਆਂ ਜਾਨਾਂ ਕੁਰਬਾਨ ਭਾਰਤੀ ਸੈਨਾ ਦੇ ਵੀਰ ਸਪੂਤਾ ਨੇ ਜਿਸ ਤਰ੍ਹਾਂ ਭਾਰਤ ਮਾਤਾ ਦੀ ਰੱਖਿਆ ਕਰਕੇ ਤਿਰੰਗਾ ਝੰਡਾ ਲਹਿਰਾ ਕੇ ਦਾ ਗੌਰਵ ਵਧਾਉਂਦੇ ਹੋਏ ਜਿੱਤ ਹਾਸਿਲ ਕੀਤੀ ਉਨ੍ਹਾਂ ਅਮਰ ਸਪੁੱਤਰਾਂ ਨੂੰ ਯਾਦ ਕਰਦੇ ਪ੍ਰਣਾਮ ਕਰਕੇ ਸ਼ਹੀਦ ਦੇ ਲਈ ਸਾਰਿਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਸ਼ਹੀਦ ਸੈਨਿਕ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਨੇ ਕਾਰਗਿਲ ਯੁੱਧ ਦੀ ਸਾਜ਼ਿਸ਼ ਅਤੇ ਇਸ ਸਾਜ਼ਿਸ਼ ਨੂੰ ਨਾਕਾਮ ਕਰਕੇ ਯੁੱਧ ਵਿੱਚ ਜਿੱਤ ਪ੍ਰਾਪਤ ਕਰਕੇ ਭਾਰਤੀ ਸੈਨਾਦੇ ਜਵਾਨਾਂ ਦੀ ਬਹਾਦਰੀ ਬਾਰੇ ਚਾਨਣਾ ਪਾਇਆ।ਉਨ੍ਹਾਂ ਦੱਸਿਆ ਕਿ ਕਾਰਗਿਲ ਯੁੱਧ ਭਾਰਤ ਮਾਤਾ ਦੇ ਪ੍ਰਤੀ ਅੱਖਾਂ ਉੱਚਾ ਚੁੱਕਣ ਵਾਲਿਆਂ ਲਈ ਇੱਕ ਸੰਦੇਸ਼ ਹੈ।ਨਰੇਸ਼ ਪੰਡਿਤ ਨੇ ਕਿਹਾ ਕਿ ਅੱਜ ਕਾਰਗਿਲ ਵਿਜੇ ਦਿਵਸ ਦੇ 25 ਸਾਲ ਪੂਰੇ ਹੋ ਗਏ ਹਨ,ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਅਮਰ ਸ਼ਹੀਦ ਜਵਾਨ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ, ਸਦਾ ਅਮਰ ਸ਼ਹੀਦ ਨੂੰ ਕੋਟਿ-ਕੋਟਿ ਪ੍ਰਣਾਮ।ਉਨ੍ਹਾਂਨੇ ਕਿਹਾ ਕਿ ਕਾਰਗਿਲ ਯੁੱਧ ਨੂੰ 25 ਸਾਲ ਪੂਰੇ ਹੋ ਚੁੱਕੇ ਹਨ।

ਇਸ ਯੁੱਧ ਵਿੱਚ ਭਾਰਤ ਨੇ ਆਪਣੇ 527 ਸੈਨਿਕਾਂ ਨੂੰ ਗੁਆ ਦਿੱਤਾ ਸੀ, ਜਦਕਿ 1363 ਜਵਾਨ ਜ਼ਖਮੀ ਗਏ ਸਨ।ਚਾਰ ਭਾਰਤੀ ਸੈਨਿਕਾਂ ਨੂੰ ਇਸ ਯੁੱਧ ਵਿੱਚ ਉਨ੍ਹਾਂ ਦੀ ਅਦੁੱਤੀ ਹਿੰਮਤ ਲਈ, ਪਰਮਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਦੋ ਨੂੰ ਇਹ ਮੈਡਲ ਮਰਨ ਉਪਰੰਤ ਦਿੱਤਾ ਗਿਆ ਸੀ। ਇਨ੍ਹਾਂ ਵਿੱਚੋਂ ਦੋ ਨੂੰ ਮਰਨ ਤੋਂ ਬਾਅਦ ਇਹ ਪਦਕ ਦਿੱਤਾ ਗਿਆ ਸੀ, ਜਦਕਿ ਦੋ ਸਾਡੇ ਵਿੱਚ ਅੱਜ ਵੀ ਮੌਜੂਦ ਹਨ। ਗ੍ਰੇਨੇਡੀਅਰ ਯੋਗੇਂਦਰ ਸਿੰਘ ਯਾਦਵ ਇਹ ਮੈਡਲ ਪ੍ਰਾਪਤ ਕਰਨ ਵਾਲੇ ਸਭ ਤੋਂ ਨੌਜਵਾਨ ਸੈਨਿਕ ਹਨ ਭਾਰਤੀ ਜਵਾਨਾਂ ਨੇ ਇਸ ਯੁੱਧ ਵਿਚ ਆਪਣੇ ਖੂਨ ਦੀ ਆਖਰੀ ਬੂੰਦ ਵੀ ਦੇਸ਼ ਦੀ ਰੱਖਿਆ ਲਈ ਕੁਰਬਾਨ ਕਰ ਦਿੱਤੀ ਸੀ। ਇਨ੍ਹਾਂ ਜਾਂਬਾਜ਼ਾਂ ਦੀਆਂ ਕਹਾਣੀਆਂ ਅੱਜ ਵੀ ਰੋਂਗਟੇ ਖੜੇ ਕਰ ਦਿੰਦਿਆਂ ਹਨ। ਨਰੇਸ਼ ਪੰਡਿਤ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦੇ ਆਯੋਜਨ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਅਤੇ ਸਨਮਾਨ ਪੈਦਾ ਕਰਦੇ ਹਨ।ਬੱਚੇ ਕੱਲ੍ਹ ਦੇ ਜ਼ਿੰਮੇਵਾਰ ਨਾਗਰਿਕ ਹਨ,ਉਨ੍ਹਾਂ ਦੇ ਵਿੱਚ ਦੇਸ਼ ਭਗਤੀ ਦੀ ਭਾਵਨਾ ਭਾਰੀ ਰਹੇ ਇਹ ਸਾਡੀ ਕੋਸ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਨ੍ਹਾਂ ਬਹਾਦਰ ਯੋਧਿਆਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਲੋੜ ਪੈਣ ਤੇ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਯੁੱਧ ਵਿੱਚ ਭਾਰਤੀ ਫੌਜ ਦੇ ਕਈ ਯੋਧਿਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਦਾ ਮਾਨ ਬਣਾਏ ਰੱਖਿਆ ਅਤੇ ਦੁਸ਼ਮਣ ਨੂੰ ਗੋਡੇ ਟੇਕਣ ਲਈ ਮਜ਼ਬੂਰ ਕਰ ਦਿੱਤਾ ਸੀ।ਦੇਸ਼ ਉਨ੍ਹਾਂ ਜਾਂਬਾਜ ਸ਼ਹੀਦਾਂ ਨੂੰ ਨੂੰ ਨਮਨ ਕਰਦਾ ਹੈ ਜਿਨ੍ਹਾਂ ਆਪਣੀਆਂ ਕੁਰਬਾਨੀਆਂ ਦਿੱਤੀਆਂ। ਅਦੁੱਤੀ ਸਾਹਸ ਦੇ ਬਲ ਤੇ ਪਾਕਿਸਤਾਨੀ ਘੁਸਪੈਠੀਆਂ ਦੇ ਛੱਕੇ ਛੁਡਵਾ ਦਿੱਤੇ ਸੀ। ਇਸ ਮੌਕੇ ਤੇ ਵਿਸ਼ਵ ਹਿੰਦ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ, ਜ਼ਿਲ੍ਹਾ ਸਰਪ੍ਰਸਤ ਨਰਾਇਣ ਦਾਸ, ਜ਼ਿਲ੍ਹਾ ਸਹਿ ਸਰਪ੍ਰਸਤ ਮੰਗਤ ਰਾਮ ਭੋਲਾ, ਬਜਰੰਗ ਦਲ ਜ਼ਿਲ੍ਹਾ ਇੰਚਾਰਜ ਬਾਵਾ ਪੰਡਿਤ, ਜ਼ਿਲ੍ਹਾ ਇੰਚਾਰਜ ਚੰਦਰਮੋਹਨ ਭੋਲਾ, ਜ਼ਿਲ੍ਹਾ ਇੰਚਾਰਜ ਰਾਜ ਕੁਮਾਰ ਅਰੋੜਾ, ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ, ਜ਼ਿਲ੍ਹਾ ਉਪ ਪ੍ਰਧਾਨ ਸੰਦੀਪ ਅਗਰਵਾਲ ਆਦਿ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।












