Sunday, November 8, 2026
Home Latest ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ...

ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਲਿਆ ਲੇਖਾ-ਜ਼ੋਖਾ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਦੇ ਸਰਪਵੱਖੀ ਵਿਕਾਸ ਲਈ ਵੱਖ-ਵੱਖ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵਿਧਾਇਕ ਫਾਜ਼ਿਲਕਾ ਨਰਿੰੰਦਰ ਪਾਲ ਸਿੰਘ ਸਵਨਾਂ ਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਵਿਕਾਸ ਪ੍ਰ੍ਰੋਜੈਕਟਾਂ ਨੂੰ ਨੇਪਰੇ ਚਾੜਿਆ ਜਾਵੇ। ਵਿਧਾਇਕ ਫਾਜ਼ਿਲਕਾ ਸਵਨਾ ਨੇ ਸਿੰਚਾਈ ਵਿਭਾਗ, ਮੰਡੀ ਬੋਰਡ, ਕਾਰਜ ਸਾਧਕ ਅਫਸਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੀ.ਡਬਲਿਓ.ਡੀ., ਡੀ.ਐਫ.ਐਸ.ਸੀ., ਬੀ.ਡੀ.ਪੀ.ਓ, ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ੋ ਵੀ ਵਿਕਾਸ ਪ੍ਰੋਜੈਕਟ ਉਨ੍ਹਾਂ ਦੇ ਅਧੀਨ ਚੱਲ ਰਹੇ ਹਨ ਉਨ੍ਹਾਂ ਨੂੰ ਤੈਅ ਮਿਤੀ ਅੰਦਰ ਉਚ ਗੁਣਵਤਾ ਦਾ ਮਟੀਰੀਅਲ ਵਰਤਦੇ ਹੋਏ ਕਰਵਾਇਆ ਜਾਵੇ। ਉਨ੍ਹਾਂ ਨਰੇਗਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਪ੍ਰੋਜੈਕਟਾਂ ਵਿਚ ਜਿਥੇ ਮਸ਼ੀਨਰੀ ਤੇ ਲੇਬਰ ਦੀ ਲੋੜ ਹੈ ਉਪਲਬਧ ਕਰਵਾਈ ਜਾਵੇ।

Advertisements

ਵਿਧਾਇਕ ਫਾਜ਼ਿਲਕਾ ਨੇ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਸ਼ਹਿਰ ਦੀ ਸਾਫ-ਸਫਾਈ ਵੱਲ ਉਚੇਚੇ ਤੌਰ *ਤੇ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ਼ ਵਿਵਸਥਾ ਨੂੰ ਨਿਰਵਿਘਨ ਚਲਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਤਾਂ ਜ਼ੋ ਕਿਸੇ ਵੀ ਏਰੀਏ ਵਿਚ ਸੀਵਰੇਜ਼ ਸਿਸਟਮ ਵਿਚ ਰੁਕਾਵਟ ਦੀ ਸਮੱਸਿਆ ਨਾ ਆਵੇ। ਇਸ ਤੋਂ ਇਲਾਵਾ ਸੁੱਕਾ ਕੂੜਾ ਤੇ ਗਿੱਲਾ ਕੁੜਾਂ ਵੱਖਰਾ-ਵੱਖਰਾਂ ਇੱਕਠਾ ਕਰਨ ਸਬੰਧੀ ਸਫਾਈ ਸੇਵਕਾਂ ਨੂੰ ਆਦੇਸ਼ ਜਾਰੀ ਕੀਤੇ ਜਾਣ ਤਾਂ ਜ਼ੋ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਹੋਰ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਸਿਰਜਣਾ ਲਈ ਯੋਜਨਾਬੰਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਵੇ ਪ੍ਰੋਜੈਕਟ ਆਉਣ ਨਾਲ ਜ਼ਿਲੇ੍ਹ ਦੇ ਵਿਕਾਸ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ੋ ਵੀ ਵਿਕਾਸ ਪ੍ਰੋਜ਼ੇਕਟ ਸ਼ਹਿਰ ਤੇ ਪਿੰਡਾਂ ਅੰਦਰ ਚੱਲ ਰਹੇ ਹਨ ਉਨ੍ਹਾਂ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ।

ਉਨਾਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਵਿਚ ਸਮੱਗਰੀ ਉਚ ਗੁਣਵਤਾ ਦੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੁੰ ਮੁਕੰਮਲ ਕਰਨ ਵਿਚ ਕੋਈ ਢਿੱਲ ਮਠ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਯੋਗ ਲਾਭਪਾਤਰੀਆਂ ਨੂੰ ਹਰ ਹਾਲ ਵਿਚ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਤੋਂ ਵਾਂਝਾ ਨਾ ਰਖਿਆ ਜਾਵੇ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ, ਡੀ.ਐਫ.ਐਸ.ਸੀ. ਹਿਮਾਂਸ਼ੂ ਕੁੱਕੜ, ਕਾਰਜਕਾਰੀ ਇੰਜੀਨੀਅਰ ਵਿਸ਼ਾਲ ਕੁਮਾਰ, ਤਹਿਸੀਲਦਾਰ ਸੁਖਦੇਵ ਕੁਮਾਰ, ਕਰਮਜੀਤ ਸਿੰਘ ਸਵਨਾ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here