
ਸਮਰਾਲਾ (ਦ ਸਟੈਲਰ ਨਿਊਜ਼)। ਸਮਰਾਲਾ ਨਜ਼ਦੀਕ ਨੈਸ਼ਨਲ ਹਾਈਵੇ ਤੇ ਇੱਕ ਮੋਟਰਸਾਈਕਲ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ 2 ਲੜਕੀਆਂ ਦੀ ਮੌਤ ਹੋ ਗਈ ਤੇ ਇੱਕ ਲੜਕਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕ ਲੜਕੀਆਂ ਦੀ ਪਹਿਚਾਣ ਸਪਨਾ ਉਮਰ 17 ਸਾਲਾਂ ਤੇ ਸ਼ਕੁਤਲਾ ਵਾਸੀ ਗੋਬਿੰਦਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਪਨਾ ਮਾਰਸ਼ਲ ਆਰਟ ਦੀ ਨੈਸ਼ਨਲ ਖਿਡਾਰਨ ਸੀ।

ਜਾਣਕਾਰੀ ਮੁਤਾਬਕ ਤਿੰਨੋਂ ਜਾਣੇ ਨੈਨਾ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ ਤਾਂ ਅਚਾਨਕ ਉਹਨਾਂ ਦੇ ਮੋਟਰਸਾਈਕਲ ਦਾ ਟਾਇਰ ਪੈਂਚਰ ਹੋ ਗਿਆ ਜਿਸ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਫਲਾਈ ਓਵਰ ਉੱਪਰ ਲੱਗੀ ਰੇਲਿੰਗ ਨਾਲ ਟਕਰਾ ਗਿਆ ਜਿਸ ਕਾਰਨ ਮੋਟਰਸਾਈਕਲ ਪਿੱਛੇ ਬੈਠੀਆਂ ਦੋਵੇ ਲੜਕੀਆਂ ਪੁੱਲ ਤੋਂ ਹੇਠਾਂ ਡਿੱਗ ਗਈਆ ਤੇ ਮੋਟਰਸਾਈਕਲ ਚਾਲਕ ਪੁੱਲ ਤੋਂ ਹੇਠਾਂ ਲਟਕ ਗਿਆ। ਫਿਲਹਾਲ ਲੜਕੇ ਦਾ ਲੁਧਿਆਣਾ ਦੇ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਹੈ। ਦੋਵੇਂ ਲੜਕੀਆਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।












