Sunday, October 18, 2026
Home Himachal ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਨੌਜਵਾਨਾਂ ਦੀ ਕਾਰ...

ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਨੌਜਵਾਨਾਂ ਦੀ ਕਾਰ ਹੋਈ ਬੇਕਾਬੂ, 2 ਦੀ ਮੌਤ

ਮਾਤਾ ਚਿੰਤਪੁਰਨੀ (ਦ ਸਟੈਲਰ ਨਿਊਜ਼)। ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ ਤੇ 1 ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਹਿਚਾਣ ਰਾਮ ਵਡੇਰਾ ਤੇ ਪ੍ਰਵੀਨ ਲੋਹੀਆ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੌਜ਼ਵਾਨ ਕਾਰ ਵਿੱਚ ਸਵਾਰ  ਹੋ ਕੇ ਅੰਮ੍ਰਿਤਸਰ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਗਏ ਹੋਏ ਸਨ ਤੇ ਜਦੋਂ ਉਹ ਤਿੰਨੋਂ ਜਾਣੇ ਵਾਪਸ ਆ ਰਹੇ ਸਨ ਤਾਂ ਖਲਚੀਆਂ ਦੇ ਪਿੰਡ ਮੁੱਛਲ ਨੇੜੇ ਉਹਨਾਂ ਦੀ ਕਾਰ ਦਾ ਸਟੇਅਰਿੰਗ ਬੇਕਾਬੂ ਹੋ ਗਿਆ ਤੇ ਕਾਰ ਡਿਵਾਈਡਰ ਨਾਲ ਟਕਰਾ ਗਈ ਤੇ ਤਿੰਨੋਂ ਨੌਜ਼ਵਾਨ ਗੰਭੀਰ ਜ਼ਖ਼ਮੀ ਹੋ ਗਏ ਤੇ ਉਹਨਾਂ ਨੂੰ ਮੌਕੇ ਤੇ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ 2 ਨੌਜ਼ਵਾਨਾਂ ਦੀ ਮੌਤ ਹੋ ਗਈ ਤੇ ਇੱਕ ਦਾ ਇਲਾਜ਼ ਚੱਲ ਰਿਹਾ ਹੈ।

LEAVE A REPLY

Please enter your comment!
Please enter your name here