Friday, October 23, 2026
Home Latest ਪਰਮਿੰਦਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਦਾ ਸੰਭਾਲਿਆ ਅਹੁਦਾ

ਪਰਮਿੰਦਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਦਾ ਸੰਭਾਲਿਆ ਅਹੁਦਾ

ਪਟਿਆਲਾ (ਦ ਸਟੈਲਰ ਨਿਊਜ਼)। ਰੂਪਨਗਰ ਤੋਂ ਪਟਿਆਲਾ ਵਿਖੇ ਤਬਦੀਲ ਹੋਏ ਪਰਮਿੰਦਰ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ), ਪਟਿਆਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਟਾਫ਼ ਮੈਂਬਰ ਅਤੇ ਹੋਰ ਮੋਹਤਬਰ ਹਾਜ਼ਰ ਸਨ। ਪਰਮਿੰਦਰ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਮੁਤਾਬਕਾ ਸਾਰਿਆਂ ਦੇ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨਗੇ।

Advertisements

ਸਕੂਲਾਂ ਅਤੇ ਸਿੱਖਿਆ ਦੇ ਸੁਧਾਰ ਲਈ ਸਾਰਥਕ ਯਤਨ ਕਰਨੇ ਉਨ੍ਹਾਂ ਦੀ ਤਰਜੀਹ ਹੋਵੇਗੀ।ਉਨ੍ਹਾਂ ਨੇ ਪਟਿਆਲਾ ਵਿੱਚ ਸੇਵਾ ਕਰਨ ਦਾ ਮੌਕਾ ਦੇਣ ਲਈ ਵਿਭਾਗ ਦਾ ਧੰਨਵਾਦ ਕੀਤਾ।ਇਸ ਮੌਕੇ ਡਿਪਟੀ ਡੀ.ਈ.ਓ. ਮਨਵਿੰਦਰ ਕੌਰ ਭੁੱਲਰ ਤੇ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here