Monday, October 26, 2026
Home Latest ਆਪ ਦੀ ਸਰਕਾਰ ‘ਆਪ ਦੇ ਦੁਆਰ’ ਸਕੀਮ ਤਹਿਤ ਪਿੰਡ ਕਲਿਆਣ ਵਿਖੇ ਜਨ...

ਆਪ ਦੀ ਸਰਕਾਰ ‘ਆਪ ਦੇ ਦੁਆਰ’ ਸਕੀਮ ਤਹਿਤ ਪਿੰਡ ਕਲਿਆਣ ਵਿਖੇ ਜਨ ਸੁਣਵਾਈ ਕੈਂਪ ਆਯੋਜਿਤ

ਅਹਿਮਦਗੜ੍ਹ/ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਸਕੀਮ ਤਹਿਤ ਪਿੰਡ ਪੱਧਰੀ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਕੰਮ ਕਰਵਾਉਣ ਸਮੇਂ ਪੇਸ਼ ਆਉਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਖਤਮ ਕੀਤਾ ਜਾ ਸਕੇ। ਇਸ ਲਈ ਸਦਕਾ ਹੁਣ ਲੋਕਾਂ ਦੇ ਸਰਕਾਰੀ ਕੰਮ ਉਨ੍ਹਾਂ ਦੇ ਪਿੰਡਾਂ ਵਿੱਚ ਹੋਣ ਲੱਗ ਪਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਮੌਕੇ ਉੱਪਰ ਹੀ ਲੋਕਾਂ ਦੀਆਂ ਮੁਸ਼ਕਲਾਂ/ਸਮੱਸਿਆਵਾਂ ਸੁਣਕੇ ਮੌਕੇ ਤੇ ਹੀ ਨਿਪਟਾਰਾ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਕੜੀ ਤਹਿਤ ਅੱਜ ਅਹਿਮਦਗੜ੍ਹ ਸਬ ਡਵੀਜ਼ਨ ਦੇ ਪਿੰਡ ਕਲਿਆਣ ਵਿਖੇ ਪਿੰਡ ਨਿਵਾਸੀਆਂ ਦੀਆਂ ਮੁਸ਼ਕਿਲ/ਸਮੱਸਿਆਵਾਂ ਸੁਣੀਆਂ ਨਾਲ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ ਅਤੇ ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਲੋਕਾਂ ਵਿੱਚ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਪ੍ਰਤੀ ਜਾਗਰੂਕਤਾ ਫੈਲਾਈ। ਇਸ ਮੌਕੇ ਪਿੰਡ ਕਲਿਆਣ ਦੇ ਵਸਨੀਕ ਗੁਰਮੇਲ ਸਿੰਘ ਨੇ ਆਪਣਾ ਪੁੱਤਰ ਨੂੰ ਰੂਸ ਫੌਜ਼ ਵਿੱਚ ਜਬਰੀ ਭਰਤੀ ਕਰਨ ਦਾ ਮਾਮਲਾ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਪੱਤਰ ਬੁੱਧ ਰਾਮ ਸਿੰਘ ਨੂੰ ਰੂਸ ਵਿੱਚ ਜਬਰੀ ਭਰਤੀ ਕਰ ਲਿਆ ਗਿਆ ਸੀ।

Advertisements

ਉਸ ਵੱਲੋਂ ਇੱਕ ਮਹੀਨੇ ਦੀ ਤਨਖ਼ਾਹ ਵੀ ਭੇਜੀ ਗਈ ਸੀ ਪਰ 26 ਦਸੰਬਰ 2023 ਤੋ ਲੈ 26 ਮਾਰਚ 2024 ਤੱਕ ਮੇਰੇ ਪੁੱਤਰ ਨਾਲ ਮੇਰੇ ਨਾਲ ਕੋਈ ਗੱਲਬਾਤ ਹੋਈ ਅਤੇ ਨਾ ਹੀ ਉਸ ਦਾ ਥਹੁ ਟਿਕਾਣਾ ਪਤਾ ਲੱਗਿਆ। ਇਸ ਲਈ ਉਨ੍ਹਾਂ ਦੀ ਬੇਨਤੀ ਹੈ ਕਿ ਉਨ੍ਹਾਂ ਦੇ ਪੱਤਰ ਬੁੱਧ ਰਾਮ ਸਿੰਘ ਨੂੰ ਭਾਰਤ ਵਾਪਸ ਲਿਆਂਦਾ ਜਾਵੇ।ਵਧੀਕ ਡਿਪਟੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਸਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਣਗੇ। ਵਧੀਕ ਡਿਪਟੀ ਕਮਿਸ਼ਨਰ ਰਾਜ ਪਾਲ ਸਿੰਘ ਨੇ ਕਿਹਾ ਲੋਕਾਂ ਦੀ ਖ਼ੱਜਲ-ਖ਼ੁਆਰੀ ਖਤਮ ਕਰਨ ਦੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਇੰਨ ਬਿਨ ਪਾਲਣਾ ਕਰਕੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਵਿਸ਼ੇਸ਼ ਜਨ ਸੁਣਵਾਈ ਕੈਂਪਾਂ ਰਾਹੀਂ ਪਾਰਦਰਸੀ ਤਰੀਕੇ ਨਾਲ ਲਾਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਨਸ਼ਾ ਜਾਹਰ ਕਰਦਿਆ ਕਿਹਾ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਗਈਆਂ ਹਨ ।ਉਨ੍ਹਾਂ ਦੱਸਿਆ ਕਿ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਖ਼ਤ ਹਦਾਇਤ ਜਾਰੀ ਕੀਤੀ ਗਈ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਜਾਂ ਦਫ਼ਤਰਾਂ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਜਾਂ ਲੋਕਾਂ ਦੀ ਖੱਜਲ ਖ਼ੁਆਰੀ ਦੀ ਗੱਲ ਬਰਦਾਸ਼ਤ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਹੁਣ ਮਿਤੀ 2 ਅਗਸਤ ਨੂੰ ਪਿੰਡ ਬਨਭੌਰਾ ਵਿਖੇ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾ ਕੇ ਪਿੰਡ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ।

LEAVE A REPLY

Please enter your comment!
Please enter your name here