Tuesday, October 20, 2026
Home Latest ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਨਸ਼ੇ ਖਿਲਾਫ ਲਗਾਇਆ...

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਨਸ਼ੇ ਖਿਲਾਫ ਲਗਾਇਆ ਗਿਆ ਜਾਗਰੂਕਤਾ ਸੈਮੀਨਾਰ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਨਸ਼ੇ ਖਿਲਾਫ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਸ. ਅਮਨਪ੍ਰੀਤ ਸਿੰਘ, ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਅਤੇ ਸਿਵਿਲ ਸਰਜਨ ਦਫਤਰ ਤੋਂ ਜਨਰਲ ਕੌਂਸਲਰ ਸੁਰਿੰਦਰ ਨੇ ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ੇ ਦੇ ਨੁਕਸਾਨ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਚ ਫਸ ਕੇ ਅਸੀਂ ਆਪਦੀ ਜਿੰਦਗੀ ਬਰਬਾਦ ਕਰ ਲੈਂਦੇ ਹਾਂ ਤੇ ਸਮਾਜ ਦੀ ਮੁੱਖ ਧਾਰਾ ਤੋਂ ਟੁੱਟ ਜਾਂਦੇ ਹਾਂ। ਉਨ੍ਹਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਸ ਦੀ ਵਰਤੋਂ ਕਰਕੇ ਆਪਦੇ ਆਪ ਦੇ ਨਾਲ-ਨਾਲ ਪੂਰਾ ਪਰਿਵਾਰ ਖਤਮ ਹੋ ਜਾਂਦਾ ਹੈ।

Advertisements

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸਕੇ ਆਪਣੀ ਜਿੰਦਗੀ ਨੂੰ ਖਤਮ ਨਾਂ ਕਰਕੇ ਸਗੋਂ ਸਹੀ ਰਾਹੇ ਪੈ ਕੇ ਇਕ ਜਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ। ਉਨ੍ਹਾਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਓਟ ਕਲੀਨਿਕ/ਨਸ਼ਾ ਛੁਡਾਓ ਕੇਂਦਰ ਬਣੇ ਹੋਏ ਹਨ ਜਿਸ ਵਿਚ ਜਾ ਕੇ ਇਲਾਜ ਕਰਵਾਇਆ ਜਾ ਸਕਦਾ ਹੈ ਤੇ ਮਾੜੀ ਕੁਰੀਤੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਕਾ ਇਰਾਦਾ ਹੋਵੇ ਤਾਂ ਜਿੰਦਗੀ ਦੇ ਕਿਸੇ ਵੀ ਇਮਤਿਹਾਨ ਨੂੰ ਪਾਸ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸ. ਅਮਨਪ੍ਰੀਤ ਸਿੰਘ ਵੱਲੋਂ ਹਵਾਲਾਤੀਆਂ ਅਤੇ ਕੈਦੀਆਂ ਦੀ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਸ ਦਾ ਮੌਕੇ ਤੇ ਹੱਲ ਕੀਤਾ।

LEAVE A REPLY

Please enter your comment!
Please enter your name here