
ਚੰਡੀਗੜ੍ਹ (ਦ ਸਟੈਲਰ ਨਿਊਜ਼)। ਅਗਸਤ ਮਹੀਨੇ ਦੀ ਸ਼ੁਰੂਆਤ ਹੁੰਦੇ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਇਸ ਕਾਰਨ ਹੁਣ ਤੁਹਾਨੂੰ ਮਹਿੰਗਾ ਗੈਸ ਸਿਲੰਡਰ ਮਿਲੇਗਾ। ਦੱਸ ਦਈਏ ਕਿ ਨਵੀਆਂ ਕੀਮਤਾਂ 1 ਅਗਸਤ ਯਾਨੀ ਅੱਜ ਤੋਂ ਲਾਗੂ ਹੋ ਗਈਆਂ ਹਨ। ਇਹ ਵਾਧਾ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਹੋਇਆ ਹੈ। ਕੰਪਨੀਆਂ ਨੇ ਇਸ ਐਲਪੀਜੀ ਸਿਲੰਡਰ ਦੀ ਕੀਮਤ 8.50 ਰੁਪਏ ਵਧਾ ਦਿੱਤੀ ਹੈ। ਇਸ ਦੇ ਨਾਲ ਹੀ 14 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।













