Sunday, October 4, 2026
Home Hoshiarpur ਸ਼ਨੀਵਾਰ ਨੂੰ ਵੀ ਖੁੱਲੇ ਰਹਿਣਗੇ ਨਗਰ ਨਿਗਮ ਦੇ ਕੈਸ਼ ਕਾਊਂਟਰ: ਡਾ.ਅਮਨਦੀਪ ਕੌਰ

ਸ਼ਨੀਵਾਰ ਨੂੰ ਵੀ ਖੁੱਲੇ ਰਹਿਣਗੇ ਨਗਰ ਨਿਗਮ ਦੇ ਕੈਸ਼ ਕਾਊਂਟਰ: ਡਾ.ਅਮਨਦੀਪ ਕੌਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਅਤੇ ਸੀਵਰੇਜ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਲੋਕ ਕੰਮਕਾਜ਼ ਵਾਲੇ ਦਿਨ ਆ ਕੇ ਆਪਣੇ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ।

Advertisements

ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਕੈਸ਼ ਕਾਊਂਟਰ ਕੱਲ੍ਹ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲ੍ਹੇ ਰਹਿਣਗੇ ਜਿਥੇ ਕਿ ਪਬਲਿਕ ਆਪਣੇ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਪਬਲਿਕ ਵੱਲੋਂ ਕਾਊਂਟਰ ‘ਤੇ ਆਪਣਾ ਟੈਕਸ, ਪਾਣੀ ਅਤੇ ਸੀਵਰੇਜ ਦੇ ਬਿੱਲ ਜਮ੍ਹਾ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ. ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ‘ਤੇ ਰਜਿਸਟਰਡ ਕਰਵਾਇਆ ਜਾਵੇ।

LEAVE A REPLY

Please enter your comment!
Please enter your name here