Monday, October 26, 2026
Home Punjab ਆਪ ਦੀ ਸਰਕਾਰ ਦੇ ਰਾਜ ਵਿਚ ਜਦੋਂ ਪੁਲਿਸ ਵਾਲੇ ਹੀ ਸੁਰੱਖਿਅਤ ਨਹੀਂ...

ਆਪ ਦੀ ਸਰਕਾਰ ਦੇ ਰਾਜ ਵਿਚ ਜਦੋਂ ਪੁਲਿਸ ਵਾਲੇ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕ ਕਿਵੇਂ ਸੁਰੱਖਿਅਤ ਹੋਣਗੇ: ਲੋਕੇਸ਼ ਬਾਲੀ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪੰਜਾਬ ਅੰਮ੍ਰਿਤਸਰ ਜ਼ਿਲ੍ਹੇ ਦੇ ਵੇਰਕਾ ਸ਼ਹਿਰ ਵਿਖੇ ਕੁੱਝ ਬਦਮਾਸ਼ਾਂ ਵਲੋਂ ਡਿਊਟੀ ਤੇ ਤਾਇਨਾਤ ਐੱਸਐੱਚਓ ਅਮਨਜੋਤ ਕੌਰ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਲੋਕੇਸ਼ ਬਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਜਦੋ ਪੁਲਿਸ ਵਾਲੇ ਹੀ ਸੁਰੱਖਿਅਤ ਨਹੀਂ ਹਨ,ਤਾਂ ਆਮ ਲੋਕ ਕਿਵੇਂ ਸੁਰੱਖਿਅਤ ਹੋਣਗੇ।ਉਨ੍ਹਾਂਨੇ ਪੰਜਾਬ ਦੇ ਡੀਜੀਪੀ ਤੋਂ  ਐੱਸਐੱਚਓ ਅਮਨਜੋਤ ਕੌਰ ਤੇ ਕਾਤਲਾਨਾ ਹਮਲਾ ਕਰਨ ਵਾਲਿਆ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਸੱਜਾ ਦੇਣ ਦੀ ਮੰਗ ਕੀਤੀ।ਉਨ੍ਹਾਂਨੇ ਕਿਹਾ ਕਿ ਸੂਬੇ ਵਿਚ ਰੋਜ਼ਾਨਾਂ ਵੱਖ-ਵੱਖ ਜ਼ਿਲ੍ਹਿਆਂ ਚ ਲੁੱਟ-ਖਸੁੱਟ,ਕਤਲੋ ਗਾਰਤ,ਫਿਰੌਤੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਅਤੇ ਲੋਕਾਂ ਨੂੰ ਫ਼ੋਨ ਤੇ ਧਮਕੀਆਂ ਦੇ ਕੇ ਲੋਕਾਂ ਵਿਚ ਸਹਿਮ ਪੈਦਾ ਕੀਤਾ ਜਾ ਰਿਹਾ ਹੈ।

Advertisements

ਐੱਸਐੱਚਓ ਅਮਨਜੋਤ ਕੌਰ ਤੇ ਤੇਜ਼ਧਾਰ ਹਥਿਆਰਾਂ ਨਾਲ ਹੋਏ ਉਪਰੋਕਤ ਕਾਤਲਾਨਾ ਹਮਲੇ ਤੋਂ ਇਹ ਗੱਲ ਸਾਬਤ ਹੁੰਦਾ ਹੈ ਕਿ ਅਪਰਾਧੀਆਂ ਨੂੰ ਰੱਤੀ ਭਰ ਵੀ ਪੁਲਿਸ ਦਾ ਡਰ ਨਹੀਂ ਰਿਹਾ।ਅਪਰਾਧੀ ਸ਼ਰੇਆਮ ਜਾਨ ਲੇਵਾ ਹਮਲੇ ਕਰ ਰਹੇ ਹਨ।ਲੁਟੇਰੇ ਪੁਲਿਸ ਨੂੰ ਆਪਣੀਆਂ ਗੱਡੀਆਂ ਥੱਲੇ ਦਰੜ ਰਹੇ ਹਨ।ਨਸ਼ਿਆਂ ਦੀ ਬਰਾਮਦਗੀ,ਗੈਂਗਸਟਰਾਂ ਦੀ ਗ੍ਰਿਫ਼ਤਾਰੀ ਕਰਦੇ ਪੁਲਿਸ ਮੁਲਾਜ਼ਮਾਂ ਤੇ ਹਮਲੇ ਹੋ ਰਹੇ ਹਨ।ਪੁਲਿਸ ਤੇ ਸਰਕਾਰ ਦਾ ਪਹਿਲਾ ਕੰਮ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਅਤੇ ਲਾਅ ਐਂਡ ਆਰਡਰ ਕਾਇਮ ਕਰਨਾ ਹੁੰਦਾ ਹੈ।ਪਰ ਸੂਬਾ ਸਰਕਾਰ ਨਕਾਮ ਰਹੀ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਨੂੰ ਕੰਗਾਲੀ ਦੇ ਰਾਹ ਤੇ ਲਿਜਾਇਆ ਜਾ ਰਿਹਾ ਹੈ।ਮੁੱਖ ਮੰਤਰੀ ਚ ਹੰਕਾਰ ਹੈ।ਬਾਲੀ ਨੇ ਕਿਹਾ ਕਿ ਪੰਜਾਬ ਅੰਦਰ ਭ੍ਰਿਸ਼ਟਾਚਾਰ ਦੇ ਨਾਲ ਨਾਲ ਨਸ਼ੇ ਵੀ ਵਧ ਗਏ ਹਨ।ਪੰਜਾਬ ਅੰਦਰ ਗੁੰਡਾਗਰਦੀ,ਲੁੱਟਾਂ ਖੋਹਾਂ, ਕਤਲ ਜਿਹੀਆਂ ਘਟਨਾਵਾਂ ਚ ਵਾਧਾ ਹੁੰਦਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ  ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ।

LEAVE A REPLY

Please enter your comment!
Please enter your name here