ਉਪ ਮੰਡਲ ਮੈਜਿਸਟਰੇਟ, ਅਮਰਗੜ੍ਹ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 12 ਅਗਸਤ ਨੂੰ

ਅਮਰਗੜ੍ਹ/ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਉਪ ਮੰਡਲ ਮੈਜਿਸਟਰੇਟ, ਅਮਰਗੜ੍ਹ ਸੁਰਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2024-25 ਲਈ ਤਹਿਸੀਲ ਦਫਤਰ, ਅਮਰਗੜ੍ਹ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 12 ਅਗਸਤ 2024 ਦਿਨ ਸੋਮਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਅਮਰਗੜ੍ਹ ਵਿਖੇ ਤਹਿਸੀਲਦਾਰ ਅਮਰਗੜ੍ਹ ਵੱਲੋਂ ਕਰਵਾਈ ਜਾਵੇਗੀ। ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ।

Advertisements

ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਅਮਰਗੜ੍ਹ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ। ਹੋਰ ਸ਼ਰਤਾਂ ਅਤੇ ਜਾਣਕਾਰੀ ਮੌਕੇ ਤੇ ਦੱਸੀਆਂ ਜਾਣਗੀਆਂ।

LEAVE A REPLY

Please enter your comment!
Please enter your name here