
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪੈਂਦੇ ਕਸਬਾ ਰਾਮਪੁਰ ਫੂਲ ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇੱਕ ਕਾਰ ਬਰਨਾਲਾ ਤੋਂ ਬਠਿੰਡਾ ਵੱਲ ਆ ਰਹੀ ਸੀ। ਜਿਵੇਂ ਹੀ ਕਾਰ ਰਾਮਪੁਰਾ ਫੂਲ ਦੇ ਓਵਰਬ੍ਰਿਜ ਤੋਂ ਪਾਰ ਹੋਈ ਤਾਂ ਅਚਾਨਕ ਸੜਕ ਤੇ ਖੜ੍ਹੇ ਟਿੱਪਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਡਰਾਈਵਰ ਅਤੇ ਨਾਲ ਬੈਠੇ ਸੀਟ ਤੇ ਬੈਠੇ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਪਿਛਲੀ ਸੀਟ ਤੇ ਬੈਠੇ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਂਦੇ ਦੌਰਾਨ ਉਸਦੀ ਵੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਸੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।













