Tuesday, October 27, 2026
Home Latest ਸਕੂਲੀ ਬੱਸ ਦਰੱਖਤ ਨਾਲ ਟਕਰਾਈ, 1 ਬੱਚੇ ਦੀ ਮੌਤ, 3 ਜ਼ਖ਼ਮੀ

ਸਕੂਲੀ ਬੱਸ ਦਰੱਖਤ ਨਾਲ ਟਕਰਾਈ, 1 ਬੱਚੇ ਦੀ ਮੌਤ, 3 ਜ਼ਖ਼ਮੀ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਜਗਰਾਓਂ ਵਿੱਚ ਇਕ ਪ੍ਰਾਈਵੇਟ ਸਕੂਲ ਦੀ ਬੱਸ ਦਰੱਖਤ ਨਾਲ ਟਕਰਾ ਜਾਣ ਕਾਰਨ ਇੱਕ ਬੱਚੇ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਪ੍ਰਾਪਤ ਹੋਈ ਹੈ।  ਜਾਣਕਾਰੀ ਮੁਤਾਬਕ  ਇਸ ਹਾਦਸੇ ਵਿੱਚ ਕਈ ਬੱਚੇ ਜ਼ਖ਼ਮੀ ਵੀ ਹੋਏ ਹਨ ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

Advertisements

ਦੱਸ ਦਈਏ ਕਿ 8 ਸਾਲਾਂ ਗੁਰਮਨ ਸਿੰਘ ਵਜੋਂ ਮ੍ਰਿਤਕ ਬੱਚੇ ਦੀ ਪਹਿਚਾਣ ਹੋਈ ਹੈ। ਜਾਣਕਾਰੀ ਅਨੁਸਾਰ ਸਵੇਰੇ ਰਾਏਕੋਟ ਰੋਡ ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਬੱਸ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਬੱਸ ਚਕਨਾਚੂਰ ਹੋ ਗਈ। ਇਸ ਹਾਦਸੇ ਵਿੱਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here