Saturday, October 24, 2026
Home Latest ਪੁਰਾਣੀ ਰੰਜਿਸ਼ ਦੇ ਚੱਲਦੇ ਪੈਟਰੋਲ ਪਾ ਕੇ ਸਾੜਿਆ ਨੌਜ਼ਵਾਨ, ਮੌਤ

ਪੁਰਾਣੀ ਰੰਜਿਸ਼ ਦੇ ਚੱਲਦੇ ਪੈਟਰੋਲ ਪਾ ਕੇ ਸਾੜਿਆ ਨੌਜ਼ਵਾਨ, ਮੌਤ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਪਿੰਡ ਸਮਾਧ ਭਾਈ ਵਿੱਚ ਕੁੱਝ ਪਿੰਡ ਦੇ ਨੌਜ਼ਵਾਨਾਂ ਵੱਲੋ ਨੌਜ਼ਵਾਨ ਤੇ ਪੈਟਰੋਲ ਪਾ ਕੇ ਉਸਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਉਮਰ 19 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਡੇਅਰੀ ਤੋਂ ਦੁੱਧ ਲੈਣ ਗਿਆ ਹੋਇਆ ਸੀ ਤੇ ਉਸ ਤੇ ਕੁੱਝ ਪਿੰਡ ਦੇ ਲੋਕਾਂ ਵੱਲੋਂ ਪੈਟਰੋਲ ਪਾ ਕੇ ਉਸਨੂੰ ਸਾੜ ਦਿੱਤਾ ਤੇ ਉਹ ਗੰਭੀਰ ਜ਼ਖਮੀ ਹੋ ਗਿਆ।

Advertisements

ਉਸਨੂੰ ਤੁਰੰਤ ਬਾਘਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ  ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here