ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਦੇ ਪਿੰਡ ਉੱਚਾ ਵਿੱਚ ਸੜਕ ਹਾਦਸੇ ਦੌਰਾਨ ਨੌਜ਼ਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜ਼ਵਾਨ ਦੀ ਪਹਿਚਾਣ ਪ੍ਰਿਤਪਾਲ ਸਿੰਘ ਉਮਰ 17 ਸਾਲਾਂ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਪ੍ਰਿਤਪਾਲ ਘਰੋਂ ਕਾਰ ਵਾਸ਼ ਕਰਵਾਉਣ ਲਈ ਗਿਆ ਹੋਇਆ ਸੀ ਤੇ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਕਾਰ ਬੇਕਾਬੂ ਹੋ ਗਈ ਤੇ ਇੱਕ ਦਰੱਖਤ ਨਾਲ ਜਾ ਟਕਰਾਈ ਹਾਦਸਾ ਇੰਨਾ ਕੁ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਤੇ ਕਾਰ ਵਿੱਚ ਸਵਾਰ ਨੌਜ਼ਵਾਨ ਦੀ ਮੌਤ ਹੋ ਗਈ। ਪ੍ਰਿਤਪਾਲ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।