ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਸਾਬਕਾ ਆਈਏਐਸ (IAS) ਅਧਿਕਾਰੀ ਸਤਬੀਰ ਬੇਦੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਥਾਂ ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ। ਦੱਸ ਦੇਈਏ ਕਿ ਸਤਬੀਰ ਬੇਦੀ ਨੇ ਫਰਵਰੀ 2023 ਵਿੱਚ ਅਹੁਦਾ ਸੰਭਾਲਿਆ ਸੀ।