ਫਾਜਿਲਕਾ (ਦ ਸਟੈਲਰ ਨਿਊਜ਼)। ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕਾ ਬੱਲੂਆਣਾ ਦੇ ਪਿੰਡ ਵਜੀਦਪੁਰ ਕੱਟਿਆਂਵਾਲੀ ਦੇ ਵਾਸੀਆਂ ਨਾਲ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੁਸ਼ਕਲਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਜਾ ਰਹੇ ਹਨ ਚਾਹੇ ਉਹ ਸਿੱਖਿਆ, ਸਿਹਤ ਅਤੇ ਵਿਕਾਸ ਦਾ ਹੋਵੇ।
ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਚਾਹੇ ਉਹ ਪੱਕੀਆਂ ਸੜਕਾਂ, ਪੱਕੀਆਂ ਨਾਲੀਆਂ ਤੇ ਗਲੀਆਂ ਆਦਿ ਹੋਵੇ। ਹਰ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਇਆ ਜਾਵੇਗਾ। ਇਸ ਮੌਕੇ ਅਮਨ ਕੁਲਚਾਨੀਆ, ਬਲਦੇਵ ਖਹਿਰਾ ਬਲਾਕ ਪ੍ਰਧਾਨ, ਬਲਾਕ ਪ੍ਰਧਾਨ ਬਬਲੂ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਜੋਤੀ ਪ੍ਰਕਾਸ਼ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।