42 ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਕੀਤਾ ਗਿਆ ਟੀਕਾਕਰਨ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਅਬੋਹਰ ਦੀ ਹਦੂਦ ਅੰਦਰ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ ਹੈ। ਇਸੇ ਲੜੀ ਤਹਿਤ ਮੰਗਲਵਾਰ ਨੂੰ 42 ਅਵਾਰਾ ਕੁੱਤਿਆਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਟੀਕਾਕਰਨ ਕੀਤਾ ਗਿਆ। ਨਗਰ ਨਿਗਮ ਦੇ ਸੈਨਟਰੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲਵਾਰ ਨੂੰ ਇੰਦਰੀ ਨਗਰ ਨੇੜੇ ਸ਼ਮਸ਼ਾਨ ਘਾਟ ਰੋਡ ਵਿਖੇ ਟੀਕਾਕਰਨ ਮੁਹਿੰਮ ਚਲਾਈ ਗਈ ਹੈ ਅਤੇ ਇਸ ਟੀਕਾਕਰਨ ਮੁਹਿੰਮ ਤਹਿਤ ਅਬੋਹਰ ਦੇ ਵੱਖ-ਵੱਖ ਏਰੀਏ ਨੂੰ ਕਵਰ ਕੀਤਾ ਜਾ ਰਿਹਾ ਹੈ।

Advertisements

ਉਨ੍ਹਾਂ ਕਿਹਾ ਕਿ ਸੜਕਾਂ ਤੇ ਘੁੰਮ ਰਹੇ ਕੁੱਤਿਆਂ ਨੂੰ ਫੜ ਕੇ ਹਲਕਾਅ ਰੋਕੂ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਤੋਂ ਬਿਮਾਰੀਆਂ ਨਾ ਫੈਲਣ।  ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਟੀਕਾਕਰਨ ਮੁਹਿੰਮ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਅਵਾਰਾ ਕੁੱਤਿਆਂ ਨੂੰ ਕਾਬੂ ਕਰ ਕੇ ਟੀਕਾਕਰਨ ਕਰਨ ਤੋਂ ਬਾਅਦ ਕੁੱਤਿਆਂ ਦੀ ਮਾਰਕਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਟੀਕਾਕਰਨ ਹੋ ਚੁੱਕੇ ਦੀ ਪਹਿਚਾਣ ਹੋ ਸਕੇ। ਇਸ ਕਾਰਜ ਵਿੱਚ ਸੈਨਟਰੀ ਇੰਸਪੈਕਟਰ ਨਗਰ ਨਿਗਮ ਅਬੋਹਰ ਕਰਤਾਰ ਸਿੰਘ, ਸੋਨੂ ਬੁਲੰਦੀ ਸੁਪਰਵਾਈਜ਼ਰ ਆਦਿ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ।

LEAVE A REPLY

Please enter your comment!
Please enter your name here