ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ।

Advertisements

ਅੱਜ ਇੱਥੇ ਹੁਸ਼ਿਆਰਪੁਰ ਵਿਖੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ।

LEAVE A REPLY

Please enter your comment!
Please enter your name here