ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਰੁੱਖ ਲਗਾਓ ਵਾਤਾਵਰਣ ਬਚਾਓ ਮੂਹਿੰਮ ਅਧੀਨ ਬਣਾਈ ਗਈ ਗੁਰੂ ਨਾਨਕ ਬਗੀਚੀ ਦਾ ਸੁਭਾਅਰੰਭ ਕੀਤਾ ਗਿਆ। ਇਸ ਮੋਕੇੇ ਤੇ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਦੇ ਤੋਰ ਤੇ ਹਾਜਰ ਹੋਏ ਅਤੇ ਰਿਬਿਨ ਕੱਟ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮਦਿਹਾੜੇ ਨੂੰ ਸਮਰਪਿਤ ਪਵਿੱਤਰ ਗੁਰੂ ਨਾਨਕ ਬਗੀਚੀ ਦਾ ਸੁਭਾਅਰੰਭ ਕੀਤਾ। ਇਸ ਮੋਕੇ ਤੇ ਵਿਭੂਤੀ ਸਰਮਾ ਚੇਅਰਮੈਨ ਪੰਜਾਬ ਟੂਰਿਜਮ ਡਿਵੈਲਪਮੈਂਟ ਕਾਰਪੋਰੇਸਨ (ਪੀ.ਟੀ.ਡੀ.ਸੀ.) ਹਲਕਾ ਇੰਚਾਰਜ ਪਠਾਨੋਕਟ, ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਗੋਤਮ ਮਾਨ ਸਟੇਟ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਪੰਜਾਬ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਕਾਰਜਕਰਤਾ ਵੀ ਹਾਜਰ ਸਨ। ਜਿਕਰਯੋਗ ਹੈ ਕਿ ਅੱਜ ਵਾਤਾਵਰਣ ਸੁਰੱਖਿਆ ਲਈ ਚਲਾਈ ਜਾ ਰਹੀ ਮੂਹਿੰਮ ਰੁੱਖ ਲਗਾਓ ਵਾਤਾਵਰਣ ਬਚਾਓ ਦੇ ਅਧੀਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੁਰੂ ਨਾਨਕ ਬਗੀਚੀ ਤਿਆਰ ਕੀਤੀ ਗਈ ਅਤੇ ਇਸ ਗੁਰੂ ਨਾਨਕ ਬਗੀਚੀ ਦੇ ਅੰਦਰ ਕਰੀਬ 550 ਪੋਦੇ ਲਗਾਏ ਜਾਣੇ ਹਨ ਜੋ ਕਿ ਕੁਦਰਤ ਨੂੰ ਬਹੁਤ ਵੱਡੀ ਦੇਣ ਹੈ।
ਇਸ ਮੋਕੇ ਤੇ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਵਣ ਮਹਾਉਤਸਵ ਦੋਰਾਨ ਅੱਜ ਗੁਰੂ ਨਾਨਕ ਬਗੀਚੀ ਵਿੱਚ ਪੋਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਦੇ ਲਗਾਉਂਣ ਦੀ ਮੂਹਿੰਮ ਪੂਰੇ ਜਿਲ੍ਹੇ ਅੰਦਰ ਚਲਾਈ ਜਾ ਰਹੀ ਹੈ। ਇਸ ਸਾਲ ਜੋ ਸਾਡਾ 12 ਲੱਖ ਪੋਦੇ ਲਗਾਉਂਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ ਅਸੀਂ ਉਸ ਟੀਚੇ ਦੇ ਕਾਫੀ ਨਜਦੀਕ ਹਾਂ। ਡਿਵੀਜਨ ਪੱਧਰ ਤੇ ਅਤੇ ਬਲਾਕ ਪੱਧਰ ਤੇ ਵੀ ਪੋਦੇ ਲਗਾਉਂਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਣ ਵਿਭਾਗ ਵੱਲੋਂ ਫ੍ਰੀ ਵਿੱਚ ਪੋਦੇ ਦਿੱਤੇ ਜਾ ਰਹੇ ਹਨ ਜਿਸ ਵੀ ਕਿਸੇ ਵਿਅਕਤੀ ਨੂੰ ਪੋਦੇ ਚਾਹੀਦੇ ਹੋਣ ਵਣ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਲਗਾਇਆ ਇੱਕ ਪੋਦਾ ਜਦੋਂ ਪੂਰੀ ਤਰ੍ਹਾਂ ਨਾਲ ਰੁੱਖ ਬਣ ਜਾਵੇਗਾ ਤਾਂ ਆਉਂਣ ਵਾਲੀਆਂ ਪੀੜੀਆਂ ਇਸ ਤੋਂ ਲਾਭ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਸਾਡਾ ਫਰਜ ਬਣਦਾ ਹੈ ਕਿ ਕੁਦਰਤ ਦੀ ਸੰਭਾਲ ਕਰੀਏ ਅਤੇ ਜਿੱਥੇ ਵੀ ਸਾਡੇ ਜਾਣਕਾਰ ਰਹਿੰਦੇ ਹਨ ਉਨ੍ਹਾਂ ਲੋਕਾਂ ਨੂੰ ਵੀ ਪੋਦੇ ਲਗਾਉਂਣ ਦੇ ਲਈ ਪ੍ਰੇਰਿਤ ਕਰੀਏ। ਉਨ੍ਹਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਮਿਲ ਕੇ ਵਾਤਾਵਰਣ ਸੁਰੱਖਿਆ ਦੇ ਲਈ ਜਿਆਦਾ ਤੋਂ ਜਿਆਦਾ ਪੋਦੇ ਜਰੂਰ ਲਗਾਈਏ।
ਵਿਭੂਤੀ ਸਰਮਾ ਚੇਅਰਮੈਨ ਪੰਜਾਬ ਟੂਰਿਜਮ ਡਿਵੈਲਪਮੈਂਟ ਕਾਰਪੋਰੇਸਨ (ਪੀ.ਟੀ.ਡੀ.ਸੀ.) ਹਲਕਾ ਇੰਚਾਰਜ ਪਠਾਨੋਕਟ ਨੇ ਕਿਹਾ ਕਿ ਅੱਜ ਜਿਲ੍ਹਾ ਹੁਸਿਆਰਪੁਰ ਅੰਦਰ ਅੱਜ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਵਣ ਮਹਾਉੱਤਸਵ ਮਨਾਇਆ ਜਾ ਰਿਹਾ ਹੈ ਅਤੇ ਪੋਦੇ ਲਗਾਏ ਜਾ ਰਹੇ ਹਨ। ਜਿਲ੍ਹਾ ਪ੍ਰਸਾਸਨ ਵੱਲੋਂ ਵੀ ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਅੰਦਰ ਪੋਦੇ ਲਗਾਉਂਣ ਦਾ ਪ੍ਰੋਗਰਾਮ ਜੋ ਉਲੀਕਿਆ ਹੈ ਉਹ ਪ੍ਰਸੰਸਾ ਯੋਗ ਹੈ ਸਾਨੂੰ ਸਾਰਿਆਂ ਨੂੰ ਅਜਿਹੇ ਉਪਰਾਲਿਆਂ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਜਿਆਦਾ ਤੋਂ ਜਿਆਦਾ ਪੋਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ। ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਗੋਤਮ ਮਾਨ ਸਟੇਟ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਨੇ ਅਪਣੇ ਅਪਣੇ ਸੰਬੋਧਨ ਵਿੱਚ ਕਿਹਾ ਕਿ ਪੋਦੇ ਸਾਨੂੰ ਜਿੰਦਗੀ ਪ੍ਰਦਾਨ ਕਰਦੇ ਹਨ ਅਸੀਂ ਜਿੰਨੇ ਵੀ ਜਿਆਦਾ ਤੋਂ ਜਿਆਦਾ ਪੋਦੇ ਲਗਾਵਾਂਗੇ ਉਹ ਭਵਿੱਖ ਵਿੱਚ ਸੁੱਧ ਵਾਤਾਵਰਣ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਅੰਦਰ ਵਣ ਵਿਭਾਗ ਵੱਲੋਂ ਜੋ 3 ਕਰੋੜ ਬੂਟੇ ਲਗਾਏ ਜਾਣੇ ਹਨ, ਉਨ੍ਹਾਂ ਕਿਹਾ ਕਿ ਸਾਡੇ ਜੀਵਨ ਲਈ ਦੋ ਸਰੋਤ ਪਾਣੀ ਅਤੇ ਰੁੱਖ ਬਹੁਤ ਜਿਆਦਾ ਮਹੱਤਤਾ ਰੱਖਦੇ ਹਨ। ਆਉਂਣ ਵਾਲੀ ਪੀੜੀ ਲਈ ਪਾਣੀ ਦੀ ਬੱਚਤ ਕਰਨੀ ਅਤੇ ਆਕਸੀਜਨ ਦੇ ਲਈ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣੇ ਸਾਡਾ ਮੁੱਖ ਉਦੇਸ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਨੂੰ ਹਰਿਆ ਭਰਿਆ ਬਣਾਉਂਣ ਦੇ ਲਈ ਹਰ ਇੱਕ ਵਿਅਕਤੀ ਦਾ ਫਰਜ ਬਣਦਾ ਹੈ ਕਿ ਜਿਆਦਾ ਤੋਂ ਜਿਆਦਾ ਰੁੱਖ ਲਗਾਈਏ। ਉਨ੍ਹਾਂ ਕਿਹਾ ਕਿ ਅਸੀਂ ਅੱਜ ਜਿਨ੍ਹੇ ਜਿਆਦਾ ਰੁੱਖ ਲਗਾਉਂਦੇ ਹਾਂ ਆਉਂਣ ਵਾਲਾ ਭਵਿੱਖ ਸਾਡਾ ਉਨ੍ਹਾਂ ਹੀ ਵਧੀਆ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਮਿਲ ਕੇ ਜਿਆਦਾ ਤੋਂ ਜਿਆਦਾ ਰੁੱਖ ਲਗਾਈਏ, ਉਨ੍ਹਾਂ ਦਾ ਪਾਲਣ ਪੋਸਣ ਕਰੀਏ ਤਾਂ ਜੋ ਆਉਂਣ ਵਾਲੀ ਪੀੜੀ ਨੂੰ ਕਿਸੇ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।