ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਰਾਹੀਂ ਹੁਨਰਮੰਦ ਬਣਾ ਰਿਹਾ ਹੈ ਜ਼ਿਲ੍ਹੇ ਦਾ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਗੁਰਦਾਸਪੁਰ ਦੇ ਸਨਅਤੀ ਸ਼ਹਿਰ ਬਟਾਲਾ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਸਰਕਾਰੀ ਬਹੁਤਕਨੀਕੀ ਕਾਲਜ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਬਟਾਲਾ ਦੇ ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਸਿਵਲ, ਮਕੈਨੀਕਲ, ਇਲੈਕਟ੍ਰੀਕਲ, ਈ.ਸੀ.ਈ. ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾ ਕੋਰਸ ਚੱਲ ਰਹੇ ਹਨ। ਸਾਲ 2023-24 ਲਈ ਦਾਖਲਾ ਚੱਲ ਰਿਹਾ ਹੈ। ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਵਿਖੇ ਦਾਖਲਾ ਕਾਊਂਸਲਿੰਗ ਸੈੱਲ ਬਣਾਇਆ ਗਿਆ ਹੈ। ਦਾਖ਼ਲੇ ਦੀ ਦੂਜੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ ਜਾਰੀ ਹੈ। ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਪਿਛਲੇ ਸਮੇਂ ਉੱਤਰ ਭਾਰਤ ਵਿੱਚੋਂ ਬੈੱਸਟ ਪੋਲੀਟੈਕਨਿਕ ਅਵਾਰਡ ਵੀ ਪ੍ਰਾਪਤ ਕਰ ਚੁੱਕਾ ਹੈ। ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਕਾਲਜ ਵਿੱਚ ਵਧੀਆ ਪੜ੍ਹਾਈ ਦੇ ਨਾਲ ਪ੍ਰੈਕਟੀਕਲ ਟਰੇਨਿੰਗ ਦਾ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਕਾਲਜ ਵਿੱਚ ਪਲੇਸਮੈਂਟ ਸੈੱਲ ਵੀ ਚੱਲ ਰਿਹਾ ਹੈ ਜਿਸ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਦੌਰਾਨ ਨੌਕਰੀ ਦਿਵਾਉਣ ਦੇ ਲਗਾਤਾਰ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਸੈੱਲ ਵੱਲੋਂ ਹਰ ਸਾਲ ਰੁਜ਼ਗਾਰ ਮੇਲੇ ਲਗਾਏ ਜਾਂਦੇ ਹਨ, ਜਿਸ ਤਹਿਤ ਕਾਲਜ ਦੇ ਬਹੁਤ ਸਾਰੇ ਵਿਦਿਆਰਥੀ ਲਈ ਨੈਸ਼ਨਲ ਅਤੇ ਮਲਟੀ-ਨੈਸ਼ਨਲ ਕੰਪਨੀਆਂ ਵਿੱਚ ਨੌਕਰੀਆਂ ਲੈਣ ਵਿੱਚ ਕਾਮਯਾਬ ਰਹੇ ਹਨ।

Advertisements

ਪ੍ਰਿੰਸੀਪਲ ਭੱਟੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਡਾ ਦੇਸ਼ ਤਕਨੀਕੀ ਵਿਕਾਸ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਹਰ ਇੱਕ ਉਦਯੋਗ ਨਵੀਆਂ ਤਕਨੀਕਾਂ ਅਤੇ ਉਪਕਰਨਾਂ ਨਾਲ ਉਤਪਾਦਨ ਕਰ ਰਿਹਾ ਹੈ ਜਿਸ ਕਰਕੇ ਕੁਸ਼ਲ ਕਾਮਿਆਂ ਦੀ ਲੋੜ ਹੈ ਦਿਨੋਂ ਦਿਨ ਵੱਧ ਰਹੀ ਹੈ ਇਸ ਲੋੜ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਲਈ ਕਿੱਤਾ ਮੁਖੀ ਸਿਖਲਾਈ ਅਤੇ ਤਕਨੀਕੀ ਸਿੱਖਿਆ ਲੈਣਾ ਚੰਗੇ ਭਵਿੱਖ ਵੱਲ ਜਾਣ ਲਈ ਉੱਤਮ ਵਿਕਲਪ ਹੈ। ਪ੍ਰਿੰਸੀਪਲ ਭੱਟੀ ਨੇ ਦੱਸਿਆ ਕਿ ਕਾਲਜ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾ ਕੋਰਸ ਚੱਲਦੇ ਹਨ। ਵਿਦਿਆਰਥੀਆਂ ਦੇ ਨੰਬਰਾਂ ਦੇ ਅਧਾਰ ਤੇ ਲਾਗੂ ਵਜ਼ੀਫ਼ਾ ਸਕੀਮ ਤਹਿਤ ਹੋਣਹਾਰ ਵਿਦਿਆਰਥੀਆਂ ਲਈ ਕਾਲਜ ਦੀਆਂ ਫ਼ੀਸਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਇਸ ਸਕੀਮ ਅਧੀਨ ਦਸਵੀਂ ਸ਼੍ਰੇਣੀ ਵਿੱਚ 60 ਫ਼ੀਸਦੀ ਤੋਂ ਜ਼ਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70 ਫ਼ੀਸਦੀ ਟਿਊਸ਼ਨ ਫ਼ੀਸ ਮੁਆਫ਼ ਹੋਏਗੀ। ਇਸੇ ਤਰਾਂ ਫ਼ੀਸਦੀ ਤੋਂ ਜ਼ਿਆਦਾ ਨੰਬਰ ਲੈਣ ਵਾਲੇ ਨੂੰ 80 ਫ਼ੀਸਦੀ, 80 ਫ਼ੀਸਦੀ ਤੋਂ ਜ਼ਿਆਦਾ ਨੰਬਰ ਲੈਣ ਵਾਲੇ ਨੂੰ 90 ਫ਼ੀਸਦੀ ਅਤੇ 90 ਫ਼ੀਸਦੀ ਤੋਂ ਜ਼ਿਆਦਾ ਨੰਬਰ ਲੈਣ ਵਾਲੇ ਨੂੰ ਪੂਰੀ ਟਿਊਸ਼ਨ ਫ਼ੀਸ ਦੀ ਮੁਆਫ਼ੀ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨ੍ਹਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫ਼ੀਸ ਨਹੀਂ ਲਈ ਜਾਂਦੀ।

LEAVE A REPLY

Please enter your comment!
Please enter your name here