Sunday, October 11, 2026
Home Latest ਸਕੂਲ ਬੱਸ ਤੇ ਨਿੱਜੀ ਬੱਸ ਵਿਚਕਾਰ ਹੋਈ ਭਿਆਨਕ ਟੱਕਰ, ਕੰਡਕਟਰ ਤੇ ਕੇਅਰਟੇਕਰ...

ਸਕੂਲ ਬੱਸ ਤੇ ਨਿੱਜੀ ਬੱਸ ਵਿਚਕਾਰ ਹੋਈ ਭਿਆਨਕ ਟੱਕਰ, ਕੰਡਕਟਰ ਤੇ ਕੇਅਰਟੇਕਰ ਜ਼ਖਮੀ

ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਵਿੱਚ ਸਕੂਲ ਬੱਸ ਅਤੇ ਨਿੱਜੀ ਬੱਸ ਵਿਚਕਾਰ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਪਿੰਡ ਬੂਟ ਨੇੜੇ ਕੈਂਬਰਿਜ ਸਕੂਲ ਦੀ ਬੱਸ ਤੇ ਨਿੱਜੀ ਬੱਸ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ ਤੇ ਟੱਕਰ ਇੰਨੀ ਕੁ ਭਿਆਨਕ ਸੀ ਕਿ ਦੋਵੇਂ ਬੱਸਾਂ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈਆਂ ਤੇ ਬੱਸ ਕੰਡਕਟਰ ਤੇ ਕੇਅਰਟੇਕਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।

Advertisements

ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆ ਹਨ। ਮੌਕੇ ਤੇ ਸਕੂਲ ਬੱਸ ਦਾ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਦੋਵਾਂ ਬੱਸਾਂ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।    

LEAVE A REPLY

Please enter your comment!
Please enter your name here