Friday, October 23, 2026
Home Latest ਗੱਡੀਆਂ ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਗੱਡੀਆਂ ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ ‘ਤੇ ਕਾਲੀ ਫਿਲਮ ਲਗਾਉਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ।

Advertisements

ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here