
ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਮਿਤੀ 2 ਸਤੰਬਰ ਤੋਂ 13 ਸਤੰਬਰ ਤੱਕ, ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਨਰੋਟ ਜੈਮਲ ਸਿੰਘ, ਜਿਲ੍ਹਾ ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਕਸ਼ਮੀਰ ਸਿੰਘ, ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ ਜੀ ਨੇ ਦੱਸਿਆ ਕਿ ਖੇਤੀ ਵਿੱਚ ਵਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵੱਜੋਂ ਅਪਨਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਪਠਾਨਕੋਟ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ / ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਦੀ ਫੀਸ ਜਨਰਲ ਜਾਤੀ ਲਈ 1000/- ਰੁਪਏ ਅਤੇ ਅਨੁਸੂਚਿਤ ਜਾਤੀ ਲਈ 750/- ਰੁਪਏ ਹੈ, ਜੋ ਕਿ ਮਿਤੀ 2 ਸਤੰਬਰ ਨੂੰ ਮੌਕੇ ਤੇ ਹੀ ਜਮ੍ਹਾ ਕਰਵਾਈ ਜਾਵੇਗੀ ਅਤੇ 2 ਹਫ਼ਤੇ ਦੀ ਸਫ਼ਲਤਾ ਪੂਰਵਕ ਸਿਖਲਾਈ ਲੈਣ ਉਪਰੰਤ ਸਿਖਿਆਰਥੀਆਂ ਨੂੰ ਵਿਭਾਗ ਵੱਲੋ ਇੱਕ ਸਰਟੀਫਿਕੇਟ ਵੀ ਦਿੱਤਾ ਜਾਵੇਗਾ, ਜਿਸ ਅਨੁਸਾਰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2, 5, 10 ਅਤੇ 20 ਦੁਧਾਰੂ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਕੇ 25% ਜਨਰਲ ਅਤੇ 33% ਅ:ਜਾਤੀ ਲਈ ਸਬਸਿਡੀ ਪ੍ਰਾਪਤ ਕਰ ਸਕਣਗੇ। ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਠਾਨਕੋਟ ਵਿਖੇ ਟ੍ਰੇਨਿੰਗ ਲੈਣ ਦੇ ਚਾਹਵਾਨ ਲੜਕੇ/ਲੜਕੀਆਂ ਆਪਣੇ ਅਸਲ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਦੀ ਕਾਪੀ ਦੀ ਫੋਟੋ ਕਾਪੀ ਲੈ ਕੇ ਮਿਤੀ 30 ਅਗਸਤ ਤੱਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ, ਦੂਜੀ ਮੰਜਿਲ, ਕਮਰਾ ਨੰ: 345-ਏ ਵਿਖੇ ਫਾਰਮ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ (ਫੋਨ ਨੰ: 0186-2345454 ਜਾਂ ਮੋਬਾਇਲ ਨੰ: (98762-60243),(76966-60650),(98785-28364) ਤੇ ਸੰਪਰਕ ਕੀਤਾ ਜਾ ਸਕਦਾ ਹੈ।










