Sunday, October 18, 2026
Home International 2 ਮਹੀਨੇ ਪਹਿਲਾਂ ਕੈਨੇਡਾ ਗਏ ਨੌਜ਼ਵਾਨ ਦੀ ਪਾਰਕ ਕੋਲੋ ਸ਼ੱਕੀ ਹਲਾਤਾਂ ਵਿੱਚ...

2 ਮਹੀਨੇ ਪਹਿਲਾਂ ਕੈਨੇਡਾ ਗਏ ਨੌਜ਼ਵਾਨ ਦੀ ਪਾਰਕ ਕੋਲੋ ਸ਼ੱਕੀ ਹਲਾਤਾਂ ਵਿੱਚ ਮਿਲੀ ਲਾਸ਼

ਸ਼ਹੀਦ ਭਗਤ ਨਗਰ (ਦ ਸਟੈਲਰ ਨਿਊਜ਼)। ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਬਹਿਰਾਮ ਦੇ ਪਿੰਡ ਕੱਟਾ ਦੇ ਨੌਜ਼ਵਾਨ ਦੀ ਕੈਨੇਡਾ ਵਿੱਚ ਸ਼ੱਕੀ ਹਲਾਤਾਂ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ ਉਮਰ 25 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਨਜੋਤ 2 ਮਹੀਨੇ ਪਹਿਲਾਂ ਹੀ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਗਿਆ ਸੀ।

Advertisements

ਜਾਣਕਾਰੀ ਮੁਤਾਬਕ ਮਨਜੋਤ ਘਰ ਦੇ ਬਾਹਰ ਪਾਰਕ ਵਿੱਚ ਸੈਰ ਕਰਨ ਲਈ ਗਿਆ ਸੀ ਤੇ ਜਦੋ ਉਹ ਘਰ ਵਾਪਸ ਨਹੀਂ ਆਇਆ ਤਾਂ ਉਸਦੀ ਭਾਲ ਸ਼ੁਰੂ ਕਰ ਦਿੱਤੀ ਸੀ ਭਾਲ ਦੌਰਾਨ ਉਸਦੀ ਲਾਸ਼ ਪਾਰਕ ਦੇ ਕੋਲੋ ਲਾਸ਼ ਮਿਲੀ ਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਹੈ। ਫਿਲਹਾਲ ਕੈਨੇਡੀਅਨ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਨਜੋਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here