Sunday, October 25, 2026
Home Latest ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 12 ਅਗਸਤ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 12 ਅਗਸਤ ਨੂੰ

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਭਾਰਤੀ ਏਅਰਟੈੱਲ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 12 ਅਗਸਤ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਭਾਰਤੀ ਏਅਰਟੈੱਲ ਕੰਪਨੀ ਦੇ ਐਕਸ.ਐਫ.ਈ ਐਗਜ਼ੀਕਿਊਟਿਵ, ਐਚ.ਡੀ.ਓ ਇੰਜੀਨੀਅਰ, ਵਾਇਰਮੈਨ ਤੇ ਸੀ.ਆਰ.ਓ ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ ਭਾਰਤੀ ਏਅਰਟੈੱਲ ਕੰਪਨੀ ਲਈ ਲੜਕੇ ਅਤੇ ਲੜਕੀਆਂ ਦੋਵੇਂ, ਫਰੈਸ਼ਰ ਤੇ ਤਜਰਬੇਕਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ 10ਵੀ, 12ਵੀਂ, ਡਿਪਲੋਮਾ ਅਤੇ ਗ੍ਰੈਜੂਏਸ਼ਨ ਪਾਸ, ਉਮਰ 18-33 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ। ਚੁਣੇ ਗਏ ਪ੍ਰਾਰਥੀਆਂ ਨੂੰ 15 ਤੋਂ 17 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲਣ ਯੋਗ ਹੋਵੇਗੀ।

Advertisements

ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ  ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 9877610877 ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here