
ਪਠਾਨਕੋਟ (ਦ ਸਟੈਲਰ ਨਿਊਜ਼)। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪਹੁੰਚ ਕਰਕੇ ਸੰਗਤ ਦਰਸਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਖੇਤਰ ਭੋਆ ਦੇ ਪਿੰਡ ਘਰੋਟਾ ਅਤੇ ਭੋਆ ਵਿਖੇ ਵਿਸੇਸ ਕੈਂਪ ਲਗਾਏ ਗਏ ਅਤੇ ਮੋਕੇ ਤੇ ਅਪਣੇ ਕਾਰਜਾਂ ਲਈ ਪਹੁੰਚੇ ਲੋਕਾਂ ਦੇ ਮੋਕੇ ਤੇ ਹੀ ਸਮੱਸਿਆਵਾਂ ਦਾ ਹੱਲ ਕੀਤਾ ਗਿਆ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਪਿੰਡ ਘਰੋਟਾ ਅਤੇ ਭੋਆ ਵਿਖੇ ਸਰਕਾਰ ਆਪਦੇ ਦੁਆਰ ਅਧੀਨ ਲਗਾਏ ਕੈਂਪਾਂ ਵਿੱਚ ਪਹੁੰਚ ਕਰਕੇ ਕੈਂਪਾਂ ਦਾ ਜਾਇਜਾ ਲੈਣ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਠਾਕੁਰ ਮਨੋਹਰ ਸਿੰਘ ਸੰਯੁਕਤ ਸਕੱਤਰ ਟ੍ਰੇਡਿੰਗ ਪੰਜਾਬ, ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਸੰਦੀਪ ਕੁਮਾਰ ਬਲਾਕ ਪ੍ਰਧਾਨ, ਰਜਿੰਦਰ ਸਿੰਘ ਭਿੱਲਾ, ਠਾਕੁਰ ਭੁਪਿੰਦਰ ਸਿੰਘ, ਸੁਨੀਲ ਦੱਤ ਪਿੰਡ ਭੋਆ, ਸੈਲੀ ਸਰਮਾ ਬਲਾਕ ਪ੍ਰਧਾਨ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਪਾਰਟੀ ਕਾਰਜ ਕਰਤਾ ਵੀ ਹਾਜਰ ਸਨ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਗ੍ਰਾਮੀਣ ਖੇਤਰ ਵਿਖੇ ਦੂਰ ਦਰਾਜ ਦੇ ਖੇਤਰਾਂ ਅੰਦਰ ਅਤੇ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੋਕੇ ਤੇ ਊਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਇਨ੍ਹਾਂ ਕੈਂਪਾਂ ਵਿੱਚ ਸਿਹਤ ਵਿਭਾਗ, ਵਾਟਰ ਸਪਲਾਈ ਸੈਨੀਟੇਸਨ ਵਿਭਾਗ, ਲੇਬਰ ਵਿਭਾਗ, ਸੇਵਾ ਕੇਂਦਰ, ਬਿਜਲੀ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਚਾਇਤ ਵਿਭਾਗ ਅਤੇ ਹੋਰ ਸਰਕਾਰੀ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਜਾਂ ਨੁਮਾਇੰਦੇ ਹਾਜਰ ਰਹਿੰਦੇ ਹਨ ਜਿਸ ਵਿਭਾਗ ਨਾਲ ਸਬੰਧਤ ਕੈਂਪ ਵਿੱਚ ਲੋਕ ਕਾਰਜ ਲੈ ਕੇ ਆਉਂਦੇ ਹਨ ਉਨ੍ਹਾਂ ਦੇ ਕਾਰਜ ਮੋਕੇ ਤੇ ਹੀ ਹੱਲ ਕੀਤੇ ਜਾਂਦੇ ਹਨ। ਜਿਨ੍ਹਾਂ ਦੀਆਂ ਸਮੱਸਿਆਵਾਂ ਮੋਕੇ ਤੇ ਹੱਲ ਨਾ ਹੋ ਸਕਦੀਆਂ ਹੋਣ ਉਨ੍ਹਾਂ ਨੂੰ ਸਮਾਂ ਦੇ ਕੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀ ਅਪਣੇ ਦਫਤਰਾਂ ਵਿੱਚ ਸਮੱਸਿਆਵਾਂ ਦਾ ਹੱਲ ਕਰਦੇ ਹਨ।
ਇਸ ਪ੍ਰੋਗਰਾਮ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਘਰੋਟਾ ਅਤੇ ਭੋਆ ਵਿਖੇ ੇ ਕੈਂਪ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪਿੰਡ ਪੱਧਰ ਤੇ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਲਈ ਅਜਿਹੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਰਕਾਰਾਂ ਦੀ ਚੋਣ ਕੀਤੀ ਜਾਂਦੀ ਹੈ ਅਤੇ ਸਰਕਾਰਾਂ ਚੰਡੀਗੜ੍ਹ ਪਹੁੰਚ ਜਾਂਦੀਆਂ ਹਨ ਅਤੇ ਇਹ ਪਹਿਲੀ ਵਾਰ ਹੈ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਸਰਕਾਰ ਲੋਕਾਂ ਦੇ ਦੁਆਰ ਪਹੁੰਚ ਕੇ ਲੋਕਾਂ ਦੇ ਕਾਰਜ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ।












