Monday, October 12, 2026
Home Latest ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ ਕਰਨ

ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ ਕਰਨ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੈਮ ਸਕੀਮ ਤਹਿਤ ਖੇਤੀ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਖੇਤੀ ਦੀਆਂ ਵੱਖ-ਵੱਖ ਮਸ਼ੀਨਾਂ ਤੇ ਸਬਸਿਡੀ ਦਿੱਤੀ ਜਾਵੇਗੀ। ਜ਼ਿਲਾ ਫਾਜ਼ਿਲਕਾ ਦੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ 13 ਅਗਸਤ 2024 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦਿੱਤੀ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀ ਫਸਲੀ ਵਿਨਤਾ ਨੂੰ ਉਤਸਾਹਿਤ ਕਰਨ ਲਈ ਸਮੈਮ ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਜਿਵੇਂ ਕਿ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ.ਡਰਿਲ, ਪੋਟੈਟੋ ਪਲਾਂਟਰ (ਆਟੋਮੈਟਿਕ/ ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿਲੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ ਅਨੁਸਾਰ ਹੀ ਹੋਵੇਗੀ ਤੇ ਸਬਸਿਡੀ ਤੇ ਉਪਲਬਧ ਕਰਵਾਈਆਂ ਜਾ ਰਹੀਆਂ ਸਮੂਹ ਮਸ਼ੀਨਾਂ ਦੀ ਸੂਚੀ ਪੋਰਟਲ ਤੇ ਵੀ ਉਪਲਬਧ ਹੈ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਖੇਤੀਬਾੜੀ ਦਫਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here