
ਸੁਨਾਮ (ਦ ਸਟੈਲਰ ਨਿਊਜ਼)। ਸੁਨਾਮ ਦੇ ਪਿੰਡ ਖਡਿਆਲ ਦੇ ਇੱਕ ਫੌਜੀ ਜਵਾਨ ਦੀ ਸਿੱਕਮ ਵਿੱਚ ਡਿਊਟੀ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਹੌਲਦਾਰ ਗੁਰਵੀਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਵੀਰ ਸਿੱਕਮ ਵਿੱਚ ਹੌਲਦਾਰ ਵਜੋਂ ਤਾਇਨਾਤ ਸੀ ਤੇ ਉਹ 2 ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਆਪਣੀ ਡਿਊਟੀ ਤੇ ਗਿਆ ਸੀ।

ਜਾਣਕਾਰੀ ਮੁਤਾਬਕ ਦੁਪਹਿਰ ਡੇਢ ਵਜੇ ਪਰਿਵਾਰਿਕ ਮੈਬਰਾਂ ਨੂੰ ਫੋਨ ਆਇਆ ਤੇ ਉਹਨਾਂ ਨੂੰ ਪਤਾ ਲੱਗਾ ਕਿ ਗੁਰਵੀਰ ਦੀ ਅਚਾਨਕ ਸਿਹਤ ਖਰਾਬ ਹੋ ਗਈ ਹੈ ਤੇ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ਜਿੱਥੇ ਕਿ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਗੁਰਵੀਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।












