Wednesday, October 21, 2026
Home Latest ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ ਤੇ...

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ ਤੇ ਪਾਬੰਦੀ

ਪਟਿਆਲਾ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।

Advertisements

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਏਵੀਏਸ਼ਨ ਸੈਕਟਰ ਦੇ ਏਰੀਆ ਵਿੱਚ ਤਿਉਹਾਰਾਂ ਮੌਕੇ ਆਮ ਪਬਲਿਕ ਵੱਲੋਂ ਲਾਰਟੇਨ ਕਾਈਟਸ/ਵਿਸ਼ ਕਾਈਟਸ ਹਵਾ ਵਿੱਚ ਉਡਾਇਆ ਜਾਂ ਛੱਡਿਆ ਜਾਂਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਜਹਾਜ਼ਾਂ ਨੂੰ ਉਡਾਉਣ ਜਾਂ ਉਤਾਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਹਵਾਈ ਅੱਡੇ ਦੇ ਆਲੇ-ਦੁਆਲੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਨੂੰ ਉਡਾਉਣ ਜਾਂ ਹਵਾ ਵਿੱਚ ਛੱਡਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾੳਣੀ ਜ਼ਰੂਰੀ ਹੈ। ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here