Saturday, October 17, 2026
Home Latest ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

‘ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀ ਖੇਡਾਂ ‘ਚ ਭਾਗ ਲੈਣ ਲਈ 28 ਅਗਸਤ ਤੱਕ ਆਨ ਲਾਈਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਵੱਖ-ਵੱਖ ਖੇਡਾਂ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ‘ਤੇ ਅੰਡਰ-14, ਅੰਡਰ-17, ਅੰਡਰ-21, ਅੰਡਰ 21-30, ਅੰਡਰ 31-40, ਅੰਡਰ 41-50, ਅੰਡਰ 51-60, ਅੰਡਰ 61-70 ਅਤੇ 70 ਤੋਂ ਉਪਰ ਉਮਰ ਵਰਗ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ।

Advertisements

ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਪੋਰਟਲ https://eservices.punjab.gov.in ‘ਤੇ ਮਿਤੀ 28-8-24 ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here