Saturday, October 17, 2026
Home Latest ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 13 ਅਗਸਤ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 13 ਅਗਸਤ ਨੂੰ

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਜਾਇਲ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 13 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਅਜਾਇਲ ਕੰਪਨੀ ਪਟਿਆਲਾ  ਦੇ  ਵੈਲਨੇੱਸ ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।

Advertisements

ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-26 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 72060-01752 ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here