
ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਸਿਰਸਾ ਜ਼ਿਲੇ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਦੋਵਾਂ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ। ਇਸ ਘਟਨਾ ਵਿੱਚ 8 ਲੋਕ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਲੇਕਿਨ ਮੌਕੇ ਤੇ ਪਹੁੰਚੀ ਪੁਲਿਸ ਤੇ ਵੀ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਐਸਪੀ ਵਿਕਰਾਂਤ ਭੂਸ਼ਣ ਪੁਲਿਸ ਫੋਰਸ ਨਾਲ ਮੌਕੇ ਤੇ ਪਹੁੰਚੇ।

ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਜੀਵਨ ਨਗਰ ਇਲਾਕੇ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਿਰਸਾ ਦੇ ਰਾਣੀਆ ਵਿੱਚ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਵਿੱਚ ਜ਼ਮੀਨ ਦੇ ਇੱਕ ਟੁਕੜੇ ਨੂੰ ਲੈ ਕੇ ਬਹਿਸ ਹੋਈ, ਬਾਅਦ ਵਿੱਚ ਦੋਨਾਂ ਗੁੱਟਾਂ ਦੇ ਲੋਕਾਂ ਨੇ ਗੋਲੀ ਚਲਾ ਦਿੱਤੀ, ਜਿਸ ਵਿੱਚ ਅੱਠ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।












