
ਹਰਿਆਣਾ (ਦ ਸਟੈਲਰ ਨਿਊਜ਼)। ਬਾਬਾ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ। ਜਿਸ ਤੋਂ ਬਾਅਦ ਹਨੀਪ੍ਰੀਤ ਸੁਨਾਰੀਆ ਜੇਲ੍ਹ ਤੋਂ ਰਾਮ ਰਹੀਮ ਦੇ ਨਾਲ ਯੂਪੀ ਦੇ ਬਰਨਾਵਾ ਆਸ਼ਰਮ ਲਈ ਰਵਾਨਾ ਹੋਈ। ਰਾਮ ਰਹੀਮ ਨੂੰ ਪੁਲਿਸ ਸੁਰੱਖਿਆ ਹੇਠ ਜੇਲ੍ਹ ਤੋਂ ਯੂ.ਪੀ. ਦੇ ਆਸ਼ਰਮ ਲੈ ਕੇ ਜਾਇਆ ਗਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡੇਰਾ ਮੁਖੀ ਦੀ ਆਰਜ਼ੀ ਰਿਹਾਈ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ ਦਾ ਨਿਪਟਾਰਾ ਕਰਨ ਤੋਂ ਕੁੱਝ ਦਿਨ ਬਾਅਦ ਹੀ ਸਿਰਸਾ ਸਥਿਤ ਡੇਰਾ ਮੁਖੀ ਨੂੰ ਫ਼ਰਲੋ ਦੇਣ ਦਾ ਫੈਸਲਾ ਕੀਤਾ ਗਿਆ ਸੀ। ਇਸ ਦੌਰਾਨ ਡੇਰਾ ਮੁਖੀ ਨੇ ਬਾਹਰ ਆਉਂਦੇ ਹੀ ਸੰਦੇਸ਼ ਜਾਰੀ ਕੀਤਾ ਹੈ।













