Monday, October 12, 2026
Home Latest ਛੁੱਟੀ ਆਏ ਫੌਜੀ ਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਛੁੱਟੀ ਆਏ ਫੌਜੀ ਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਛੁੱਟੀ ਆਏ ਫੌਜੀ ਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਅਵਤਾਰ ਸਿੰਘ ਵਾਸੀ ਪਿੰਡ ਅਟਾਰੀ ਦੇ ਬਾਗੜੀਆਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਅਵਤਾਰ ਜਦੋਂ ਸਕੂਟਰ ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਪੁਲ ਨੇੜੇ ਪਹੁੰਚਿਆ ਤਾਂ ਉਸਦੇ ਸਕੂਟਰ ਅੱਗੇ ਇੱਕ ਅਵਾਰਾ ਪਸ਼ੂ ਆ ਗਿਆ। ਜਿਸ ਕਾਰਨ ਉਸਦਾ ਸਕੂਟਰ ਪਲਟ ਗਿਆ ਤੇ ਉਸਦੇ ਸਿਰ ਤੇ ਸੱਟ ਲੱਗ ਗਈ।

Advertisements

ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਵਤਾਰ 21 ਸਿੱਖ ਰੈਜੀਮੈਂਟ ਰਾਜਸਥਾਨ ਦੇ ਬਾਰਡਰ ਤੇ ਤਾਇਨਾਤ ਸੀ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਉਸਤੋਂ ਬਾਅਦ ਲਾਸ਼ ਪਰਿਵਾਰਕ ਮੈਬਰਾਂ ਨੂੰ ਸੌਂਪ ਦਿੱਤੀ ਗਈ। ਅਵਤਾਰ ਦਾ ਅੰਤਿਮ ਸਸਕਾਰ ਉਸਦੇ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਅਵਤਾਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here