Saturday, October 24, 2026
Home Latest ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ...

ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਫਾਜਿ਼ਲਕਾ (ਦ ਸਟੈਲਰ ਨਿਊਜ਼)। 78 ਵੇਂ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਪੰਜਾਬ ਅਮਨ ਅਰੋੜਾ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਆਸਫਵਾਲਾ ਵਾਰ ਮੈਮੋਰੀਅਲ ਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਦੇਸ਼ ਭਗਤੀ ਦੇ ਜਜਬੇ ਤੇ ਪੂਰੇ ਉਤਸਾਹ ਨਾਲ ਮਨਾਏ ਗਏ ਸਮਾਗਮ ਵਿਚ ਜਿ਼ਲ੍ਹਾ ਵਾਸੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਿੱਥੇ ਦੇਸ਼ ਲਈ ਆਪਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਉਥੇ ਹੀ 1971 ਦੀ ਜੰਗ ਦੇ ਸ਼ਹੀਦਾਂ ਨੂੰ ਵੀ ਨਮਨ ਕੀਤਾ। ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਸਨ।

Advertisements

ਇਸ ਮੌਕੇ ਇੱਥੇ ਪੁੱਜਣ ਤੇ ਆਈ.ਜੀ. ਬਲਜੋਤ ਸਿੰਘ ਰਾਠੋੜ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ. ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਬੋਧਨ ਵਿਚ ਪੰਜਾਬ ਸਰਕਾਰ ਦੀਆਂ ਵੱਖ ਵੱਖ ਲੋਕ ਕਲਿਆਣਕਾਰੀ ਸਕੀਮਾਂ ਦਾ ਵਿਸੇਸ਼ ਤੌਰ ਤੇ ਜਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਤੇ ਪੰਜਾਬ ਸਰਕਾਰ ਵੱਲੋਂ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਨੂੰ 9400 ਤੋਂ ਵਧਾ ਕੇ 11,000 ਰੁਪਏ ਕੀਤਾ ਹੈ।

LEAVE A REPLY

Please enter your comment!
Please enter your name here