Friday, October 23, 2026
Home Latest ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦ ਤੇ ਸੈਨਿਕ...

ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦ ਤੇ ਸੈਨਿਕ ਸ਼ਹੀਦਾਂ ਦੇ ਪਰਿਵਾਰਾਂ ਤੇ ਵਾਰਸਾਂ ਦਾ ਕੀਤਾ ਸਨਮਾਨ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਜ਼ਿਲ੍ਹੇ ਮਾਲੇਰਕੋਟਲਾ ‘ਚ ਦੇਸ਼ ਦਾ 78 ਵਾਂ ਆਜ਼ਾਦੀ ਦਿਹਾੜਾ ਮੌਕੇ ਵਰਦੇ ਮੀਂਹ ਦੌਰਾਨ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੁਬਾਰਕ ਮੌਕੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ ਮਾਲੇਰਕੋਟਲਾ ਓਲੰਪੀਅਨ ਗਗਨ ਅਜੀਤ ਸਿੰਘ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ ਦੀ ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਦੀਪ ਇੰਦਰਪਾਲ ਸਿੰਘ ਜੈਜੀ ਨੇ ਕੀਤੀ। ਇਸ ਮੌਕੇ ਪ੍ਰਿੰਸੀਪਲ ਜੱਜ ਫੈਮਲੀ ਕੋਰਟ, ਮਾਲੇਰਕਟੋਲਾ ਅਮਰਿੰਦਰ ਪਾਲ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ) ਰੂਪਾ ਧਾਲੀਵਾਲੀ, ਸਿਵਲ ਜੱਜ (ਜੂਨੀਅਰ ਡਵੀਜਨ) ਹਸਨਦੀਪ ਸਿੰਘ ਬਾਜਵਾ, ਸਿਵਲ ਜੱਜ (ਜੂਨੀਅਰ ਡਵੀਜਨ) ਵਿਸ਼ਵ ਗੁਪਤਾ, ਸਿਵਲ ਜੱਜ (ਜੂਨੀਅਰ ਡਵੀਜਨ) ਅੰਕਿਤਾ ਲੂੰਬਾ ਅਤੇ ਸਿਵਲ ਜੱਜ (ਜੂਨੀਅਰ ਡਵੀਜਨ) ਜਿੰਦਰ ਪਾਲ ਸਿੰਘ ਨੇ ਸਮੂਲੀਅਤ ਕੀਤੀ।

Advertisements

ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ, ਚੇਅਰਮੈਂਨ ਜ਼ਿਲ੍ਹਾ ਯੋਜਨਾ ਬੋਰਡ ਮਾਲੇਰਕੋਟਲਾ ਸਕੀਬ ਅਲੀ ਰਾਜਾ, ਪ੍ਰਧਾਨ ਨਗਰ ਕੌਸਲ ਨਸਰੀਨ ਅਬਦੁੱਲਾ, ਵਧੀਕ ਡਿਪਟੀ ਕਮਿਸ਼ਨਰ ਰਾਜ ਪਾਲ ਸਿੰਘ,ਐਸ.ਡੀ.ਐਮ ਮਾਲੇਰਕੋਟਲਾ ਅਪਰਨਾ ਐਮ.ਬੀ, ਐਸ.ਪੀ.(ਐਚ) ਸਵਰਨਜੀਤ ਕੌਰ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਚੇਅਰਮੈਂਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ, ਕੁਲਵੰਤ ਸਿੰਘ ਗੱਜਣਮਾਜਰਾ, ਗੁੱਰਮੁੱਖ ਸਿੰਘ ਖਾਨਪੁਰ, ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫ਼ਰਿਆਲ ਰਹਿਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਰਾਜਨੀਤਿਕ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮੰਇੰਦੇ ਵੀ ਮੌਜੂਦ ਸਨ। 78ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ 16 ਸੁਤੰਤਰਤਾ ਸੰਗਰਾਮੀਆਂ 16 ਸੁਤੰਤਰਤਾ ਸੰਗਰਾਮੀਆਂ, 2 ਕਾਰਗਿੱਲ ਸ਼ਹੀਦ ਅਤੇ 16ਸੈਨਿਕ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਾਰਸਾਂ ਨੂੰ ਸਮਾਗਮ ਦੌਰਾਨ ਮੁੱਖ ਮਹਿਮਾਨ ਨੇ ਸਨਮਾਨਿਤ ਵੀ ਕੀਤੀ। ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਅਵਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਆਜ਼ਾਦੀ ਸਾਨੂੰ ਸੌਖੀ ਨਹੀਂ ਮਿਲੀ। ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲਾਕੇ ਉਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਵੀ ਹੈ।

LEAVE A REPLY

Please enter your comment!
Please enter your name here