
ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਸਬ ਡਵੀਜਨ ਮਾਲੇਰਕੋਟਲਾ ਦੇ ਪਿੰਡ ਧੰਨੋ ਵਿਖੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਨ ਸੁਣਵਾਈ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨਾਲ ਤਹਿਸੀਲਦਾਰ ਜਗਦੀਪ ਇੰਦਰ ਸੋਢੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜੁਗਰਾਜ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ.ਪੱਲਵੀ ਦੀ ਅਗਵਾਈ ਹੇਠ ਲੱਗੇ ਕੈਂਪ ਦੌਰਾਨ ਪਿੰਡਾਂ ਦੇ ਵੱਡੀ ਗਿਣਤੀ ਲੋਕਾਂ ਨੇ ਮੌਕੇ ‘ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਲਿਆ ਅਤੇ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਈਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇੱਕ ਹੀ ਛੱਤ ਹੇਠਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਮੌਕੇ ‘ਤੇ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪਾਂ ਦੇ ਪਿੰਡ ਪੱਧਰ ਤੇ ਆਯੌਜਨ ਹੋਣ ਨਾਲ ਲੋਕਾਂ ਨੂੰ ਆਪਣੇ ਕੰਮਾਂ ਲਈ ਹੁਣ ਦੂਰ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜਰੀਏ ਹੋ ਜਾਂਦੇ ਹਨ। ਸਥਾਨਕ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਦੇ ਕੈਂਪਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।












