Monday, October 19, 2026
Home International ਯੂਨੀਵਰਸਿਟੀ ਵਿੱਚ ਦਾਖਲਾ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆਂ ਹਾਦਸਾ, 3 ਜੀਆਂ...

ਯੂਨੀਵਰਸਿਟੀ ਵਿੱਚ ਦਾਖਲਾ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆਂ ਹਾਦਸਾ, 3 ਜੀਆਂ ਦੀ ਹੋਈ ਮੌਤ

ਅਮਰੀਕਾ (ਦ ਸਟੈਲਰ ਨਿਊਜ਼)। ਅਮਰੀਕਾ ਦੇ ਸੂਬੇ ਟੈਕਸਾਸ ਵਿੱਚ ਭਾਰਤੀ ਮੂਲ ਦੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਹਿਚਾਣ ਅਰਵਿੰਦ ਮਨੀ ਉਮਰ 45 ਸਾਲਾਂ ਉਸਦੀ ਪਤਨੀ ਪ੍ਰਦੀਪਾ ਅਰਵਿੰਦ ਉਮਰ 40 ਸਾਲਾਂ ਤੇ ਉਨ੍ਹਾਂ ਦੀ ਧੀ ਆਂਦਰਿਲ ਅਰਵਿੰਦ ਉਮਰ 17 ਸਾਲਾਂ ਵਜੋਂ ਹੋਈ ਹੈ। 

Advertisements

ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਕਾਰ ਵਿੱਚ ਸਵਾਰ ਹੋ ਕੇ ‘ਯੂਨੀਵਰਸਿਟੀ ਆਫ ਟੈਕਸਾਸ’ ਦਾਖਲਾ ਕਰਵਾਉਣ ਜਾ ਰਹੇ ਸਨ ਤਾਂ ਅਚਾਨਕ ਉਹਨਾਂ ਦੀ ਕਾਰ ਦਾ ਪਿਛਲਾ ਟਾਇਰ ਫੱਟ ਗਿਆ, ਜਿਸ ਕਾਰਨ ਉਹ ਕਾਰ ਤੋਂ ਕੰਟਰੋਲ ਗੁਆ ਬੈਠੇ ਤੇ ਉਹਨਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਦੂਜੀ ਕਾਰ ਨਾਲ ਟਕਰਾ ਗਈ ਤੇ ਹਾਦਸੇ ਵਿੱਚ ਤਿੰਨਾਂ ਦੀ ਮੌਤ ਹੋ ਗਈ। ਤਿੰਨਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here