Tuesday, October 20, 2026
Home Latest ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਵਿਖੇ ਸੀ.ਐੱਮ. ਦੀ ਵਿੰਡੋ ਦੇ ਸਾਰਥਿਕ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ ਤੇ ਮੰਗਲਵਾਰ ਨੂੰ ਪ੍ਰਾਪਤ ਸ਼ਿਕਾਇਤਾਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਖੁਦ ਸੁਣੀਆਂ ਅਤੇ ਸਿਕਾਇਤਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਨੂੰ ਵੀ ਲਿਖਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੇ ਕਦਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਦੇ ਐਂਟਰੀ ਗੇਟ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ।

Advertisements

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਲੋਕਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਪਹਿਲਾਂ ਲੋਕਾਂ ਨੂੰ ਆਪਣੇ ਕੰਮਾਂ ਦੇ ਸਬੰਧ ਵਿਚ ਲੋਕਲ ਵੱਖ-ਵੱਖ ਦਫਤਰਾਂ ਜਾਂ ਚੰਡੀਗੜ੍ਹ ਵਿਖੇ ਸਥਾਪਿਤ ਦਫਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ, ਹੁਣ ਉਨ੍ਹਾਂ ਦੀ ਅਰਜ਼ੀ ਇਥੋਂ ਹੀ ਉੱਪਰ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਇੱਕ ਟੋਕਨ ਸਿਸਟਮ ਬਣਾਇਆ ਗਿਆ ਹੈ ਤਾਂ ਜੋ ਹਰ ਨੂੰ ਵਾਰੀ ਅਨੁਸਾਰ ਆਪਣੀ ਗੱਲ ਉਨ੍ਹਾਂ ਸਾਹਮਣੇ ਰੱਖਣ ਦਾ ਮੌਕਾ ਮਿਲ ਸਕੇ।

LEAVE A REPLY

Please enter your comment!
Please enter your name here