Monday, October 26, 2026
Home Latest ਸਬ ਡਵੀਜਨ ਅਮਰਗੜ੍ਹ ਦੇ ਪਿੰਡ ਮੰਨਵੀ ਵਿਖੇ 23 ਅਗਸਤ ਨੂੰ ਲਗਾਇਆ ਜਾਵੇਗਾ ਵਿਸ਼ੇਸ ਜਨ ਸੁਣਵਾਈ ਕੈਂਪ: ਐਸਡੀਐਮ 

ਸਬ ਡਵੀਜਨ ਅਮਰਗੜ੍ਹ ਦੇ ਪਿੰਡ ਮੰਨਵੀ ਵਿਖੇ 23 ਅਗਸਤ ਨੂੰ ਲਗਾਇਆ ਜਾਵੇਗਾ ਵਿਸ਼ੇਸ ਜਨ ਸੁਣਵਾਈ ਕੈਂਪ: ਐਸਡੀਐਮ 

ਅਮਰਗੜ੍ਹ/ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਉਪ ਮੰਡਲ ਮੈਜਿਸਟਰੇਟ ਸੁਰਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਆਦੇਸਾ ਤੇ ਆਮ ਲੋਕਾਂ ਦੀਆਂ ਮੁਸਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੱਲ ਕਰਨ ਲਈ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਲਗਾਤਾਰ ਵਿਸ਼ੇਸ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਕੰਮ ਜਲਦੀ ਤੇ ਸੁਖਾਲੇ ਤਰੀਕੇ ਨਾਲ ਹੋ ਸਕਣ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਆਦੇਸ਼ ਅਨੁਸਾਰ ਇਸੇ ਕੜੀ ਤਹਿਤ ਸਬ ਡਵੀਜਨ ਅਮਰਗੜ੍ਹ ਦੇ ਪਿੰਡ ਮੰਨਵੀ ਵਿਖੇ 23 ਅਗਸਤ ਨੂੰ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਲਈ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਜਾਵੇਗਾ।

Advertisements

ਐਸ.ਡੀ.ਐਮ. ਨੇ ਦੱਸਿਆ ਕਿ ਇਹ ਕੈਂਪ ਸਵੇਰੇ 11.00 ਵਜੇ ਤੋਂ ਦੁਪਹਿਰ ਤੱਕ ਧਰਮਸ਼ਾਲਾ, ਨੇੜੇ ਪਿੰਡ ਦਾ ਦਰਵਾਜਾ ਵਿਖੇ ਲਗੇਗਾ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ, ਸੇਵਾ ਕੇਂਦਰ ਨਾਲ ਸੰਬਧਤ, ਸਿਹਤ ਵਿਭਾਗ ਨਾਲ ਸਬੰਧਤ ਕੰਮ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸੂ ਪਾਲਣ, ਡੇਅਰੀ, ਮੱਛੀ ਪਾਲਣ ਵਿਭਾਗ, ਕੋਆਪਰੇਟਿਵ ਸੋਸਾਇਟੀ, ਉਦਯੋਗ ਕੇਂਦਰ, ਆਦਿ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।

LEAVE A REPLY

Please enter your comment!
Please enter your name here